ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਾਰਕੰਡੇ ਕਾਟਜੂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਕੇਸ ’ਚੋਂ ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਵੱਲੋਂ ਖੁਦ ਨੂੰ ਵੱਖ ਕਰ ਲੈਣ ਤੋਂ ਕੁਝ ਦਿਨ ਬਾਅਦ ਅੱਜ ਦਿੱਲੀ ਆਧਾਰਿਤ ਇੱਕ ਵਕੀਲ ਨੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਕੋਲ ਪਹੁੰਚ ਕੀਤੀ ਹੈ। ਐਡਵੋਕੇਟ ਅਲਖ ਆਲੋਕ ਸ੍ਰੀਵਾਸਤਵ ਸਿਖਰਲੀ ਅਦਾਲਤ ਬਾਰੇ ਟਿੱਪਣੀ ਕਰਨ ਦੇ ਮਾਮਲੇ ’ਚ ਜਸਟਿਸ ਕਾਟਜੂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਸ਼ੁਰੂ ਕਰਨਾ ਚਾਹੁੰਦੇ ਹਨ। -ਟਨਸ