ਮਹਾਰਾਸ਼ਟਰ: ਭਾਰਤੀ ਪੁਰਾਤੱਤਵ ਵਿਭਾਗ ਨੇ ਇੱਥੇ ਸਥਿਤ ਮੁਗਲ ਬਾਦਸ਼ਾਹ ਔਰੰਗਜ਼ੇਬ ਦਾ ਮਕਬਰਾ ਪੰਜ ਦਿਨਾਂ ਲਈ ਬੰਦ ਕਰ ਦਿੱਤਾ ਹੈ। ਬੀਤੇ ਦਿਨੀਂ ਸਥਾਨਕ ਕਮੇਟੀ ਨੇ ਮਕਬਰੇ ਨੂੰ ਤਾਲਾ ਲਾਉਣ ਦੀ ਕੋਸ਼ਿਸ਼ ਕੀਤੀ ਸੀ, ਇਸੇ ਕਾਰਨ ਏਐੱਸਆਈ ਨੇ ਇਹ ਕਦਮ ਚੁੱਕਿਆ ਹੈ। ਦੋ ਦਿਨ ਪਹਿਲਾਂ ਐੱਮਐੱਨਐੱਸ ਦੇ ਬੁਲਾਰੇ ਗਜਾਨਨ ਕਾਲੇ ਨੇ ਟਵੀਟ ਕਰ ਕੇ ਕਿਹਾ ਸੀ ਕਿ ਇਸ ਮਕਬਰੇ ਦੀ ਜ਼ਰੂਰਤ ਨਹੀਂ ਹੈ ਅਤੇ ਇਸ ਨੂੰ ਢਾਹ ਦੇਣਾ ਚਾਹੀਦਾ ਹੈ। -ਪੀਟੀਆਈ