ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 14 ਅਗਸਤ ਦਿਨ ਵੀਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਭਲਕੇ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸੂਬਾ ਸਰਕਾਰ ਵੱਲੋਂ ਮੀਟਿੰਗ...
Advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 14 ਅਗਸਤ ਦਿਨ ਵੀਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਭਲਕੇ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸੂਬਾ ਸਰਕਾਰ ਵੱਲੋਂ ਮੀਟਿੰਗ ਸਬੰਧੀ ਕੋਈ ਵੀ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ, ਪਰ ਹੰਗਾਮੀ ਹਾਲਾਤ ਵਿੱਚ ਸੱਦੀ ਗਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ
Advertisement
ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਮਗਰੋਂ ਕਿਸਾਨਾਂ ਵੱਲੋਂ ਨੀਤੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰੱਦ ਕਰਕੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਇਸ ਸਬੰਧੀ ਫ਼ੈਸਲਾ ਵੀ ਕੀਤਾ ਜਾ ਸਕਦਾ ਹੈ।
Advertisement
×