ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰੀ ਆਰਡੀਨੈਂਸ ਬਾਰੇ ਕਾਂਗਰਸ ਦੇ ਜਵਾਬ ਦੀ ਉਡੀਕ: ਕੇਜਰੀਵਾਲ

ਪੱਤਰ ਪ੍ਰੇਰਕ ਨਵੀਂ ਦਿੱਲੀ, 8 ਜੁੁਲਾਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਕਾਂਗਰਸ ਵੱਲੋਂ ਦਿੱਲੀ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਕੇਂਦਰ ਦੇ ਆਰਡੀਨੈਂਸ ਦੀ ਜਨਤਕ ਤੌਰ ’ਤੇ ਨਿਖੇਧੀ ਕਰਨ ਦੀ ਉਡੀਕ ਕਰ ਰਹੇ ਹਨ। ਕੇਜਰੀਵਾਲ ਨੇ ਕਿਹਾ...
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 8 ਜੁੁਲਾਈ

Advertisement

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਕਾਂਗਰਸ ਵੱਲੋਂ ਦਿੱਲੀ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਕੇਂਦਰ ਦੇ ਆਰਡੀਨੈਂਸ ਦੀ ਜਨਤਕ ਤੌਰ ’ਤੇ ਨਿਖੇਧੀ ਕਰਨ ਦੀ ਉਡੀਕ ਕਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੇ ਪਟਨਾ ਵਿੱਚ ਹੋਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਕਿਹਾ ਸੀ ਕਿ ਉਹ ਇਸ ਆਰਡੀਨੈਂਸ ਦੀ ਜਨਤਕ ਤੌਰ ’ਤੇ ਨਿਖੇਧੀ ਕਰੇਗੀ। ਉਸ ਨੇ ਸੰਸਦ ਸੈਸ਼ਨ ਵਿੱਚ ਆਰਡੀਨੈਂਸ ਖ਼ਿਲਾਫ਼ ਵੋਟ ਕਰਨ ਦਾ ਭਰੋਸਾ ਵੀ ਦਿੱਤਾ ਸੀ ਪਰ ਹਾਲੇ ਤੱਕ ਕਿਸੇ ਵੀ ਕਾਂਗਰਸੀ ਆਗੂ ਦਾ ਇਸ ਬਾਰੇ ਕੋਈ ਬਿਆਨ ਨਹੀਂ ਆਇਆ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪਟਨਾ ਵਿੱਚ ਭਾਜਪਾ ਵਿਰੋਧੀ ਪਾਰਟੀਆਂ ਦੀ ਹੋਈ ਪਹਿਲੀ ਮੀਟਿੰਗ ਦੌਰਾਨ ‘ਆਪ’ ਨੇ ਕਿਹਾ ਸੀ ਕਿ ਜਦੋਂ ਤੱਕ ਕਾਂਗਰਸ ਦਿੱਲੀ ਵਿੱਚ ਸੇਵਾਵਾਂ ਦੇ ਕੰਟਰੋਲ ਬਾਰੇ ਕੇਂਦਰ ਦੇ ਆਰਡੀਨੈਂਸ ਦਾ ਜਨਤਕ ਤੌਰ ’ਤੇ ਵਿਰੋਧ ਨਹੀਂ ਕਰਦੀ ਉਦੋਂ ਤੱਕ ਉਹ ਕਿਸੇ ਵੀ ਵਿਰੋਧੀ ਦਲ ਵਿੱਚ ਸ਼ਾਮਲ ਨਹੀਂ ਹੋਵੇਗੀ। ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੇ ਇਸ ਬਾਰੇ ਹਾਲੇ ਤੱਕ ਆਪਣੀ ਸਥਿਤੀ ਸਪੱਸ਼ਟ ਨਹੀਂ ਕੀਤੀ ਹੈ। ਉਹ ਕਾਂਗਰਸ ਦੇ ਜਵਾਬ ਦੀ ਉਡੀਕ ਕਰ ਰਹੇ ਹਨ।

Advertisement
Tags :
ਉਡੀਕਆਰਡੀਨੈਂਸ:ਕਾਂਗਰਸਕੇਜਰੀਵਾਲਕੇਂਦਰੀਜਵਾਬਬਾਰੇ