DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਯੁੱਧਿਆ ’ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਸੰਪੂਰਨ, ਮੰਦਰ ’ਤੇ ਹੈਲੀਕਾਪਟਰਾਂ ਨੇ ਫੁੱਲ ਦੀ ਵਰਖਾ ਕੀਤੀ

ਅਯੁੱਧਿਆ, 22 ਜਨਵਰੀ ਅਯੁੱਧਿਆ ਦੇ ਰਾਮ ਮੰਦਰ 'ਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ ਪੂਰੀ ਹੋ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਲ ਜੁੜੀਆਂ ਰਸਮਾਂ 'ਚ ਹਿੱਸਾ ਲਿਆ। ਸੁਨਹਿਰੀ ਰੰਗ ਦਾ ਕੁੜਤਾ...
  • fb
  • twitter
  • whatsapp
  • whatsapp
Advertisement

ਅਯੁੱਧਿਆ, 22 ਜਨਵਰੀ

Advertisement

ਅਯੁੱਧਿਆ ਦੇ ਰਾਮ ਮੰਦਰ 'ਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ ਪੂਰੀ ਹੋ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਲ ਜੁੜੀਆਂ ਰਸਮਾਂ 'ਚ ਹਿੱਸਾ ਲਿਆ। ਸੁਨਹਿਰੀ ਰੰਗ ਦਾ ਕੁੜਤਾ ਤੇ ਕਰੀਮ ਰੰਗ ਦੀ ਧੋਤੀ ਪਹਿਨੇ ਪ੍ਰਧਾਨ ਮੰਤਰੀ ਮੋਦੀ ਨਵੇਂ ਬਣੇ ਰਾਮ ਮੰਦਰ ਦੇ ਮੁੱਖ ਗੇਟ ਤੋਂ ਪੈਦਲ ਸਮਾਗਮ ਵਾਲੀ ਥਾਂ 'ਤੇ ਪਹੁੰਚੇ ਅਤੇ ਪਾਵਨ ਅਸਥਾਨ 'ਚ ਦਾਖਲ ਹੋਏ। ਇਸ ਦੌਰਾਨ ਪ੍ਰਧਾਨ ਮੰਤਰੀ ਆਪਣੇ ਹੱਥ ਵਿੱਚ ਲਾਲ ਕੱਪੜੇ ਵਿੱਚ ਲਪੇਟਿਆ ਚਾਂਦੀ ਦਾ ਛਤਰ ਵੀ ਲੈ ਕੇ ਆਏ। ਪਾਵਨ ਅਸਥਾਨ 'ਚ ਸ੍ਰੀ ਮੋਦੀ ਨੇ ਪੰਡਤਾਂ ਵੱਲੋਂ ਮੰਤਰਾਂ ਦੇ ਜਾਪ ਨਾਲ ਰਸਮਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪ੍ਰਾਣ ਪ੍ਰਤਿਸ਼ਠਾ ਲਈ ਸੰਕਲਪ ਲਿਆ। ਰਸਮ ਵਿੱਚ ਰਾਸ਼ਟਰੀ ਸੋਇਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਬਾਅਦ ਦੁਪਹਿਰ ਸਾਢੇ 12ਵਜੇ (12-29) ਕੀਤੀ ਗਈ। ਇਸ ਦੌਰਾਨ ਸੈਨਾ ਦੇ ਹੈਲੀਕਾਪਟਰਾਂ ਨੇ ਮੰਦਰ 'ਤੇ ਫੁੱਲਾਂ ਦੀ ਵਰਖਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਪੋਸਟ 'ਚ ਕਿਹਾ, ‘ਅਯੁੱਧਿਆ ਧਾਮ 'ਚ ਸ੍ਰੀ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਦਾ ਅਲੌਕਿਕ ਪਲ ਸਾਰਿਆਂ ਨੂੰ ਭਾਵੁਕ ਕਰਨ ਵਾਲਾ ਹੈ। ਇਸ ਬ੍ਰਹਮ ਦਾ ਹਿੱਸਾ ਬਣਨਾ ਮੇਰੀ ਖੁਸ਼ਕਿਸਮਤੀ ਹੈ। ਜੈ ਸੀਤਾ ਰਾਮ।’

Advertisement
×