ਫਰਜ਼ੀ ਪੈਨ ਕਾਰਡ ਮਾਮਲੇ ਵਿੱਚ ਆਜ਼ਮ ਖਾਨ ਤੇ ਪੁੱਤਰ ਅਬਦੁੱਲਾ ਨੂੰ ਸੱਤ-ਸੱਤ ਸਾਲ ਦੀ ਸਜ਼ਾ
Azam Khan, son Abdullah convicted in dual PAN card case; sent to Rampur dist jail ਸੀਤਾਪੁਰ ਜੇਲ੍ਹ ਤੋਂ ਰਿਹਾਅ ਹੋਣ ਤੋਂ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਬਾਅਦ ਅੱਜ ਸਪਾ ਆਗੂ ਮੁਹੰਮਦ ਆਜ਼ਮ ਖਾਨ ਨੂੰ ਮੁੜ ਜੇਲ੍ਹ ਭੇਜ ਦਿਤਾ ਗਿਆ। ਇੱਥੋਂ ਦੀ ਇਕ ਅਦਾਲਤ ਨੇ ਵੱਖ-ਵੱਖ ਜਨਮ ਤਰੀਕਾਂ ਦੀ ਵਰਤੋਂ ਕਰਕੇ ਦੋ ਪੈਨ ਕਾਰਡ ਬਣਵਾਉਣ ਨਾਲ ਸਬੰਧਤ 2019 ਦੇ ਇੱਕ ਮਾਮਲੇ ਵਿੱਚ ਉਸ ਨੂੰ ਦੋਸ਼ੀ ਠਹਿਰਾਉਂਦਿਆਂ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ।
ਇੱਥੇ ਦੀ ਵਿਸ਼ੇਸ਼ ਐਮਪੀ-ਐਮਐਲਏ ਅਦਾਲਤ ਨੇ ਵੀ ਆਜ਼ਮ ਖਾਨ ਦੇ ਪੁੱਤਰ ਅਬਦੁੱਲਾ ਆਜ਼ਮ ਨੂੰ ਇਸੇ ਮਾਮਲੇ ਵਿੱਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ।
ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਰਾਮਪੁਰ ਅਦਾਲਤ ਤੋਂ ਜ਼ਿਲ੍ਹਾ ਜੇਲ੍ਹ ਲਿਜਾਇਆ ਗਿਆ। ਇਸਤਗਾਸਾ ਪੱਖ ਦੀ ਨੁਮਾਇੰਦਗੀ ਕਰਨ ਵਾਲੇ ਸਰਕਾਰੀ ਵਕੀਲ ਰਾਕੇਸ਼ ਕੁਮਾਰ ਮੌਰਿਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫੈਸਲਾ ਸੁਣਾਉਂਦੇ ਹੋਏ ਵਿਸ਼ੇਸ਼ ਮੈਜਿਸਟਰੇਟ (ਐਮਪੀ/ਐਮਐਲਏ ਕੋਰਟ) ਸ਼ੋਭਿਤ ਬਾਂਸਲ ਨੇ ਦਸਤਾਵੇਜ਼ੀ ਸਬੂਤਾਂ ਅਤੇ ਗਵਾਹਾਂ ਦੀਆਂ ਗਵਾਹੀਆਂ ਦੀ ਜਾਂਚ ਕਰਨ ਤੋਂ ਬਾਅਦ ਪਿਤਾ ਅਤੇ ਪੁੱਤਰ ਦੋਵਾਂ ਨੂੰ ਦੋਸ਼ੀ ਠਹਿਰਾਇਆ।
ਸੀਨੀਅਰ ਸਪਾ ਨੇਤਾ ਨੂੰ 23 ਮਹੀਨਿਆਂ ਬਾਅਦ 23 ਸਤੰਬਰ ਨੂੰ ਸੀਤਾਪੁਰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ 27 ਮਹੀਨੇ ਜੇਲ੍ਹ ਵਿੱਚ ਨਜ਼ਰਬੰਦ ਸਨ।
