ਪ੍ਰਯਾਗਰਾਜ(ਯੂਪੀ), 17 ਅਪਰੈਲ
ਲੋਕ ਸਭਾ ਮੈਂਬਰ ਅਸਦੂਦੀਨ ਓਵਾਇਸੀ ਦੀ ਅਗਵਾਈ ਵਾਲੀ ਏਆਈਐੱਮਆਈਐੱਮ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਤੇ ਸਮਾਜਵਾਦੀ ਪਾਰਟੀ ਆਗੂ ਆਜ਼ਮ ਖ਼ਾਨ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਖ਼ਾਨ ਦੇ ਨਜ਼ਦੀਕੀ ਸਾਥੀ ਨੇ ਲੰਘੇ ਦਿਨੀਂ ਸਮਾਜਵਾਦੀ ਪਾਰਟੀ ’ਤੇ ਆਗੂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਸੀ। ਏਆਈਐੱਮਆਈਐੱਮ ਦੇ ਸੂਬਾਈ ਤਰਜਮਾਨ ਨੇ ਸਪਾ ਵਿਧਾਇਕ ਨੂੰ ਲਿਖੇ ਪੱਤਰ ਵਿੱਚ ਕਿਹਾ, ‘‘ਤੁਹਾਨੂੰ ਏਆਈਐੱਮਆਈਐੱਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਕਿ ਭਾਜਪਾ ਤੇ ਸਪਾ ਨੂੰ ਉੱਤਰ ਪ੍ਰਦੇਸ਼ ਵਿਚੋਂ ਖ਼ਤਮ ਕੀਤਾ ਜਾ ਸਕੇ।’’ -ਪੀਟੀਆਈ