ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Baba Siddique murder case: ਬਾਬਾ ਸਿੱਦੀਕੀ ਕਤਲ ਕੇਸ ਵਿਚ ਲੁਧਿਆਣਾ ਤੋਂ ਇਕ ਗ੍ਰਿਫ਼ਤਾਰ

ਚੰਡੀਗੜ੍ਹ, 26 ਅਕਤੂਬਰ Baba Siddique murder case: ਐਨਸੀਪੀ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ਵਿੱਚ ਲੁਧਿਆਣਾ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ...
ਫੋਟੋ ਸਰੋਤ ਡੀਜੀਪੀ/X
Advertisement

ਚੰਡੀਗੜ੍ਹ, 26 ਅਕਤੂਬਰ

Baba Siddique murder case: ਐਨਸੀਪੀ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ਵਿੱਚ ਲੁਧਿਆਣਾ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੁਰਜੀਤ ਸੁਸ਼ੀਲ ਸਿੰਘ ਨੂੰ ਪੰਜਾਬ ਪੁਲੀਸ ਅਤੇ ਮੁੰਬਈ ਪੁਲੀਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਕਾਬੂ ਕੀਤਾ ਗਿਆ ਹੈ ਅਤੇ ਉਸ ਨੂੰ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ਪੋਸਟ ਵਿਚ ਕਿਹਾ ਕਿ ਇਕ ਵੱਡੀ ਸਫਲਤਾ ਵਿੱਚ ਮੁੰਬਈ ਪੁਲੀਸ ਨੇ ਪੰਜਾਬ ਪੁਲੀਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮੁੰਬਈ ਦੇ ਰਹਿਣ ਵਾਲੇ ਸੁਜੀਤ ਸੁਸ਼ੀਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜੋ ਹਾਈ ਪ੍ਰੋਫਾਈਲ ਕਤਲ ਵਿੱਚ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਸੁਜੀਤ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਸੀ ਅਤੇ ਉਸ ਨੂੰ ਤਿੰਨ ਦਿਨ ਪਹਿਲਾਂ ਨਿਤਿਨ ਗੌਤਮ (ਗੌਤਮ) ਸਪਰੇ ਵੱਲੋਂ ਸਾਜ਼ਿਸ਼ ਨਾਲ ਸਹਾਇਤਾ ਪ੍ਰਦਾਨ ਕੀਤੀ ਗਈ ਸੀ, ਅਗਲੇਰੀ ਜਾਂਚ ਲਈ ਉਸਨੂੰ ਮੁੰਬਈ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੰਬਈ ਦੇ ਮਸ਼ਹੂਸ ਸਿਆਸੀ ਆਗੂ ਬਾਬਾ ਸਿਦੀਕੀ (66) ਦੀ 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਖੇਤਰ ਦੇ ਖੇਰ ਨਗਰ ਵਿੱਚ ਤਿੰਨ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੀਟੀਆਈ

Advertisement

Advertisement
Tags :
Baba SiddiqueBaba Siddique Murder CaseNCP Leasder Baba Siddique
Show comments