Baba Siddique Murder Case: ਪੁਲੀਸ ਵੱਲੋਂ ਸ਼ੂਟਰਾਂ ਨੂੰ ਪੈਸੇ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ
ਮੁੰਬਈ, 15 ਅਕਤੂਬਰ Baba Siddique Murder Case: ਮੁੰਬਈ ਪੁਲੀਸ ਨੇ ਐਨਸੀਪੀ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਜਿਸ ਦੀ ਪਛਾਣ...
Advertisement
ਮੁੰਬਈ, 15 ਅਕਤੂਬਰ
Baba Siddique Murder Case: ਮੁੰਬਈ ਪੁਲੀਸ ਨੇ ਐਨਸੀਪੀ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਜਿਸ ਦੀ ਪਛਾਣ ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਰਹਿਣ ਵਾਲੇ ਹਰੀਸ਼ਕੁਮਾਰ ਬਾਲਕਰਮ (23) ਵਜੋਂ ਹੋਈ ਹੈ, ਗੋਲੀਬਾਰੀ ਕਰਨ ਵਾਲਿਆਂ ਨੂੰ ਪੈਸੇ ਅਤੇ ਹੋਰ ਮਾਲੀ ਸਹਾਇਤਾ ਪ੍ਰਦਾਨ ਕਰਨ ਵਿੱਚ ਸ਼ਾਮਲ ਸੀ।
Advertisement
ਅਧਿਕਾਰੀ ਨੇ ਦੱਸਿਆ ਕਿ ਬਾਲਕਰਮ ਮਹਾਰਾਸ਼ਟਰ ਦੇ ਪੁਣੇ ਦੇ ਵਾਰਜੇ ਇਲਾਕੇ ਵਿੱਚ ਸਕਰੈਪ ਡੀਲਰ ਵਜੋਂ ਕੰਮ ਕਰਦਾ ਹੈ ਅਤੇ ਇਸ ਨੂੰ ਅਪਰਾਧ ਸ਼ਾਖਾ ਦੀ ਟੀਮ ਨੇ ਸੋਮਵਾਰ ਨੂੰ ਯੂਪੀ ਦੇ ਬਹਿਰਾਇਚ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਕਰਨ ਉਪਰੰਤ ਮੁੰਬਈ ਲਿਆਂਦਾ।
ਇਸ ਵਿਅਕਤੀ ਦੀ ਗ੍ਰਿਫ਼ਤਾਰੀ ਦੇ ਨਾਲ ਹੀ ਸਿੱਦੀਕੀ ਦੀ ਹੱਤਿਆ ਦੇ ਮਾਮਲੇ ’ਚ ਹੁਣ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।ਪੀਟੀਆਈ
Advertisement