ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬਾ ਸਿੱਦੀਕੀ ਮਾਮਲਾ: ਮੁਲਜ਼ਮਾਂ ਦਾ ਪੁਲੀਸ ਰਿਮਾਂਡ 25 ਅਕਤੂਬਰ ਤਕ ਵਧਾਇਆ

ਮੁੰਬਈ, 21 ਅਕਤੂਬਰ Baba Siddique Murder Case: ਇੱਥੋਂ ਦੀ ਇਕ ਅਦਾਲਤ ਨੇ ਐੱਨਸੀਪੀ ਆਗੂ ਬਾਬਾ ਸਿੱਦੀਕੀ ਕਤਲ ਕੇਸ ਵਿਚ ਨਾਮਜ਼ਦ ਚਾਰ ਜਣਿਆਂ ਦਾ ਪੁਲੀਸ ਰਿਮਾਂਡ ਵਧਾ ਦਿੱਤਾ ਹੈ। ਅਦਾਲਤ ਨੇ ਗੁਰਮੇਲ ਸਿੰਘ, ਧਰਮਰਾਜ ਕਸ਼ਿਅਪ, ਪ੍ਰਵੀਨ ਲੋਕਰ ਅਤੇ ਹਰੀਸ਼ ਕੁਮਾਰ ਨੂੰ...
Advertisement

ਮੁੰਬਈ, 21 ਅਕਤੂਬਰ

Baba Siddique Murder Case: ਇੱਥੋਂ ਦੀ ਇਕ ਅਦਾਲਤ ਨੇ ਐੱਨਸੀਪੀ ਆਗੂ ਬਾਬਾ ਸਿੱਦੀਕੀ ਕਤਲ ਕੇਸ ਵਿਚ ਨਾਮਜ਼ਦ ਚਾਰ ਜਣਿਆਂ ਦਾ ਪੁਲੀਸ ਰਿਮਾਂਡ ਵਧਾ ਦਿੱਤਾ ਹੈ। ਅਦਾਲਤ ਨੇ ਗੁਰਮੇਲ ਸਿੰਘ, ਧਰਮਰਾਜ ਕਸ਼ਿਅਪ, ਪ੍ਰਵੀਨ ਲੋਕਰ ਅਤੇ ਹਰੀਸ਼ ਕੁਮਾਰ ਨੂੰ 25 ਅਕਤੂਬਰ ਤੱਕ ਪੁਲੀਸ ਹਿਰਾਸਤ ਵਿਚ ਭੇਜ ਦਿੱਤਾ ਹੈ। ਮੁਲਜ਼ਮਾਂ ਦੀ ਪੁਲੀਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੰਬਈ ਦੀ ਇਕ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਜਾਂਚ ਵਿਚ ਪੁਲੀਸ ਨੂੰ ਸਹਿਯੋਗ ਨਹੀਂ ਦੇ ਰਹੇ ਤੇ ਗਲਤ ਜਾਣਕਾਰੀ ਦੇ ਕੇ ਪੁਲੀਸ ਨੂੰ ਗੁੰਮਰਾਹ ਕਰ ਰਹੇ ਹਨ ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਵਧਾ ਦਿੱਤਾ।

Advertisement

ਇਸ ਤੋਂ ਪਹਿਲਾਂ ਪੁਲੀਸ ਅਧਿਕਾਰੀਆਂ ਨੇ ਖੁਲਾਸਾ ਕੀਤਾ ਸੀ ਕਿ ਇਨ੍ਹਾਂ ਮੁਲਜ਼ਮਾਂ ਤੋਂ ਇਲਾਵਾ ਇਸ ਮਾਮਲੇ ਵਿਚ ਹੋਰਾਂ ਸ਼ੱਕੀਆਂ ਕੋਲੋਂ ਪੁੱਛਗਿੱਛ ਕੀਤੀ ਗਈ ਸੀ ਜਿਨ੍ਹਾਂ ਮੰਨਿਆ ਕਿ ਉਨ੍ਹਾਂ ਨੇ ਬਾਬਾ ਸਿੱਦੀਕੀ ਦੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ ਪਰ ਪੈਸਿਆਂ ਨੂੰ ਲੈ ਕੇ ਅਸਹਿਮਤੀ ਅਤੇ ਐੱਨਸੀਪੀ ਆਗੂ ਦੇ ਪ੍ਰਭਾਵ ਨੂੰ ਦੇਖਦੇ ਹੋਏ ਉਹ ਪਿੱਛੇ ਹਟ ਗਏ ਹਨ। ਹਾਲਾਂਕਿ ਉਨ੍ਹਾਂ ਨੇ ਸਾਬਕਾ ਵਿਧਾਇਕ ਨੂੰ ਗੋਲੀ ਮਾਰਨ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਮੁਹੱਂਈਆ ਕਰਵਾਈ ਸੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ (66) ਦੀ 12 ਅਕਤੂਬਰ ਦੀ ਰਾਤ ਨੂੰ ਮੁੰਬਈ ਦੇ ਬਾਂਦਰਾ ਸਥਿਤ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

 

Advertisement
Show comments