ਨਵੀਂ ਦਿੱਲੀ, 7 ਸਤੰਬਰ
ਦਿੱਲੀ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਇਕ ਛੋਟੇ ਮੁਕਾਬਲੇ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਦਹਿਸ਼ਤਗਰਦਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਭੁਪਿੰਦਰ ਸਿੰਘ ਉਰਫ ਦਿਲਾਵਰ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ। ਦਹਿਸ਼ਤਗਰਦਾਂ ਕੋਲੋਂ ਛੇ ਪਿਸਤੌਲਾਂ ਅਤੇ 40 ਕਾਰਤੂਸ ਬਰਾਮਦ ਹੋਏ ਹਨ। ਡੀਸੀਪੀ ਪੀਐਸ ਕੁਸ਼ਵਾਹਾ ਨੇ ਦੱਸਿਆ ਕਿ ਪਾਬੰਦੀਸ਼ੁਦਾ ਸਿੱਖ ਜਥੇਬੰਦੀ ਦੇ ਦੋਵੇਂ ਕਥਿਤ ਦਹਿਸ਼ਤਗਰਦ ਲੁਧਿਆਣਾ ਨਾਲ ਸਬੰਧਤ ਹਨ ਤੇ ਪੰਜਾਬ ਵਿੱਚ ਕੁਝ ਕੇਸਾਂ ਵਿੱਚ ਲੋੜੀਂਦੇ ਸਨ। ਪੁਲੀਸ ਉਨ੍ਹਾਂ ਤੋਂ ਪੁੱਛਗਿਛ ਕਰ ਰਹੀ ਹੈ।
-ਆਈਏਐਨਐਸ