ਲਖਨਊ: ਬਾਬਰੀ ਮਸਜਿਦ ਕੇਸ ਵਿਚ 32 ਮੁਲਜ਼ਮਾਂ ਦੇ ਬਰੀ ਹੋਣ ਖ਼ਿਲਾਫ਼ ਕੀਤੀ ਗਈ ਅਪੀਲ ’ਤੇ ਸੁਣਵਾਈ ਅਲਾਹਾਬਾਦ ਹਾਈ ਕੋਰਟ ਨੇ 31 ਅਕਤੂਬਰ ਤੱਕ ਟਾਲ ਦਿੱਤੀ ਹੈ। ਬਰੀ ਹੋਏ ਮੁਲਜ਼ਮਾਂ ਵਿਚ ਸਾਬਕਾ ਉਪ ਪ੍ਰਧਾਨ ਮੰਤਰੀ ਐਲ.ਕੇ. ਅਡਵਾਨੀ, ਤਤਕਾਲੀ ਮੁੱਖ ਮੰਤਰੀ ਕਲਿਆਣ ਸਿੰਘ ਵੀ ਸ਼ਾਮਲ ਸਨ। ਸੁਣਵਾਈ ਹਾਈ ਕੋਰਟ ਦੇ ਲਖਨਊ ਬੈਂਚ ਵੱਲੋਂ ਮੁਲਤਵੀ ਕੀਤੀ ਗਈ ਹੈ। ਵਕੀਲਾਂ ਨੇ ਸੀਬੀਆਈ ਦੇ ਇਤਰਾਜ਼ ’ਤੇ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆ ਹੈ। ਸੀਬੀਆਈ ਨੇ ਪਿਛਲੀ ਸੁਣਵਾਈ ਦੌਰਾਨ ਇਸ ਅਪੀਲ ਨੂੰ ਗੈਰਵਾਜਬ ਕਰਾਰ ਦਿੱਤਾ ਸੀ। -ਪੀਟੀਆਈ