ਨਵੀਂ ਦਿੱਲੀ, 22 ਜੁਲਾਈ
ਬਾਬਰੀ ਮਸਜਿਦ ਢਾਹੁਣ ਦੇ ਕੇਸ ’ਚ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ (92) ਦੀ ਪੇਸ਼ੀ ਤੋਂ ਦੋ ਦਿਨ ਪਹਿਲਾਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਸ੍ਰੀ ਸ਼ਾਹ ਨਾਲ ਕਈ ਸਰਕਾਰੀ ਵਕੀਲ ਵੀ ਮੌਜੂਦ ਸਨ ਅਤੇ ਉਨ੍ਹਾਂ ਕੇਸ ਦੀ ਸੁਣਵਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਹੈ। ਸ੍ਰੀ ਅਡਵਾਨੀ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਮੂਹਰੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁੱਕਰਵਾਰ ਨੂੰ ਪੇਸ਼ੀ ਭੁਗਤਣੀ ਹੈ। -ਪੀਟੀਆਈ