ਲਖਨਊ, 2 ਜੁਲਾਈ
ਸੀਨੀਅਰ ਭਾਜਪਾ ਆਗੂ ਉਮਾ ਭਾਰਤੀ 1992 ਬਾਬਰੀ ਮਸਜਿਦ ਢਾਹੁਣ ਨਾਲ ਸਬੰਧਤ ਕੇਸ ਵਿੱਚ ਅੱਜ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਈ। ਭਾਰਤੀ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਦੀ ਤਤਕਾਲੀਨ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਇਰਾਦੇ ਨਾਲ ਊਸ ਨੂੰ ਇਸ ਕੇਸ ਵਿੱਚ ਫਸਾਇਆ ਹੈ। ਭਾਰਤੀ ਨੇ ਕਿਹਾ ਕਿ ਤਤਕਾਲੀਨ ਕੇਂਦਰ ਸਰਕਾਰ ਨੇ ਆਪਣੇ ਸਿਆਸੀ ਇਰਾਦਿਆਂ ਨੂੰ ਪੂਰਾ ਕਰਨ ਲਈ ਇਸ ਮਾਮਲੇ ਵਿੱਚ ਸਿਆਸੀ ਦਬਾਅ ਤਹਿਤ ਉਸ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤੇ। ਉਨ੍ਹਾਂ ਕਿਹਾ ਕਿ ਸਿਆਸੀ ਦਬਾਅ ਤਹਿਤ ਝੂਠੇ ਸਬੂਤ ਘੜੇ ਗਏ।
ਉਨ੍ਹਾਂ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਦਾਇਰ ਸਬੂਤਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਜਾਂਚ ਏਜੰਸੀ ਵੱਲੋਂ ਪੇਸ਼ ਗਵਾਹ ਸਿਆਸੀ ਦੁਸ਼ਮਣੀ ਕਰਕੇ ਉਨ੍ਹਾਂ ਖਿਲਾਫ਼ ਭੁਗਤਿਆ ਹੈ। ਯਾਦ ਰਹੇ ਕਿ ਇਸ ਕੇਸ ਵਿੱਚ ਉਮਾ ਤੋਂ ਇਲਾਵਾ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ, ਸੀਨੀਅਰ ਭਾਜਪਾ ਆਗੂ ਮੁਰਲੀ ਮਨੋਹਰ ਜੋਸ਼ੀ ਤੇ ਕਲਿਆਣ ਸਿੰਘ ਸਮੇਤ 32 ਜਣੇ ਮੁਲਜ਼ਮ ਵਜੋਂ ਨਾਮਜ਼ਦ ਹਨ।
-ਪੀਟੀਆਈ