ਸ੍ਰੀਨਗਰ, 14 ਜੁਲਾਈ
ਕਸ਼ਮੀਰ ਵਾਦੀ ‘ਚ ਬਾਰਸ਼ ਤੇ ਖਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਅੱਜ ਦੋਵਾਂ ਰੂਟਾਂ ‘ਤੇ ਰੋਕ ਦਿੱਤੀ ਗਈ। ਯਾਤਰਾ ਨੂੰ ਪਹਿਲਗਾਮ ਅਤੇ ਬਾਲਟਾਲ ਮਾਰਗਾਂ ਤੋਂ ਸਵੇਰੇ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਅਤੇ ਕਿਸੇ ਵੀ ਸ਼ਰਧਾਲੂ ਨੂੰ ਪਵਿੱਤਰ ਗੁਫਾ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੌਸਮ ਠੀਕ ਹੋਣ ਤੋਂ ਬਾਅਦ ਯਾਤਰਾ ਮੁੜ ਸ਼ੁਰੂ ਹੋਵੇਗੀ।