ਰਾਇਪੁਰ, 17 ਜਨਵਰੀ
ਉਤਰ ਪ੍ਰਦੇਸ਼ ਵਿਚ ਚੋਣ ਪ੍ਰਚਾਰ ਦੌਰਾਨ ਕਰੋਨਾ ਨਿਯਮਾਂ ਦਾ ਉਲੰਘਣ ਕਰਨ ’ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ’ਤੇ ਕੇਸ ਦਰਜ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਨੇ ਚੋਣ ਕਮਿਸ਼ਨ ’ਤੇ ਨਿਰਪੱਖਤਾ ਨਾਲ ਕੰਮ ਨਾ ਕਰਨ ਦੇ ਦੋਸ਼ ਲਾਏ ਹਨ। ਬਘੇਲ ਨੇੇ ਸਵਾਲ ਕੀਤਾ ਕਿ ਅਮਰੋਹਾ ਵਿਚ ਪਿਛਲੇ ਪੰਜ ਦਿਨਾਂ ਵਿਚ ਘਰ-ਘਰ ਪ੍ਰਚਾਰ ਕਰ ਰਹੇ ਭਾਜਪਾ ਉਮੀਦਵਾਰ ਖ਼ਿਲਾਫ਼ ਕੇਸ ਦਰਜ ਕਿਉਂ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਟਵਿੱਟਰ ’ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਤਾਂ ਸ਼ੁਰੂਆਤ ਵੇਲੇ ਹੀ ਪਾਰਦਰਸ਼ਤਾ ਨਾਲ ਆਪਣਾ ਕੰਮ ਨਹੀਂ ਕਰ ਰਿਹਾ ਤੇ ਬਾਅਦ ਵਿਚ ਕੀ ਹੋਵੇਗਾ। ਉਤਰ ਪ੍ਰਦੇਸ਼ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਨੋਇਡਾ ਦੇ ਸੈਕਟਰ-113 ਵਿੱਚ ਕਰੋਨਾ ਨਿਯਮਾਂ ਦਾ ਉਲੰਘਣ ਕਰਨ ਦੇ ਦੋਸ਼ ਹੇਠ ਛੱਤੀਸਗੜ੍ਹ ਦੇ ਮੁੱਖ ਮੰਤਰੀ ਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ