ਹੈਲਾਕਾਂਡੀ (ਅਸਾਮ): ਅਸਾਮ ਦੇ ਹੈਲਾਕਾਂਡੀ ਜ਼ਿਲ੍ਹੇ ਦੇ ਕਾਲਜ ਦੇ ਉਸ ਸਹਾਇਕ ਪ੍ਰੋਫੈਸਰ ਨੂੰ ਸਥਾਨਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ ਜਿਸ ਨੇ ਸਰਕਾਰੀ ਨੀਤੀਆਂ ਦੀ ਆਲੋਚਨਾ ਕਰਦਿਆਂ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਈਮੇਲ ਭੇਜਣ ਤੇ ਮੁੱਖ ਮੰਤਰੀ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਮੁਲਜ਼ਮ ਦੀ ਈਮੇਲ ਦੇ ਆਧਾਰ ’ਤੇ ਖੁਦ ਹੀ ਨੋਟਿਸ ਲੈਂਦਿਆਂ ਕੇਸ ਦਰਜ ਕੀਤਾ ਸੀ ਅਤੇ ਪੁੱਛ-ਪੜਤਾਲ ਮਗਰੋਂ ਉਸ ਨੂੰ ਬੀਤੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮੁਲਜ਼ਮ ਨੇ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ ਤੇ ਲੰਘੀ ਦੇਰ ਰਾਤ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ। -ਪੀਟੀਆਈ