ਪ੍ਰੱਗਿਆ ਠਾਕੁਰ ਖ਼ਿਲਾਫ਼ ਜ਼ਮਾਨਤੀ ਵਾਰੰਟ ਮੁਲਤਵੀ
ਮੁੰਬਈ, 3 ਦਸੰਬਰ ਮੁੰਬਈ ਦੀ ਵਿਸ਼ੇਸ਼ ਐੱਨਆਈਏ ਅਦਾਲਤ ਨੇ 2008 ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ’ਚ ਮੁਲਜ਼ਮ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਖ਼ਿਲਾਫ਼ ਜਾਰੀ ਜ਼ਮਾਨਤੀ ਵਾਰੰਟ ਨੂੰ ਮੁਲਤਵੀ ਕਰ ਦਿੱਤਾ ਹੈ। ਉਹ ਉੱਤਰ ਪ੍ਰਦੇਸ਼ ਦੇ ਹਸਪਤਾਲ ਵਿੱਚ...
Advertisement
ਮੁੰਬਈ, 3 ਦਸੰਬਰ
ਮੁੰਬਈ ਦੀ ਵਿਸ਼ੇਸ਼ ਐੱਨਆਈਏ ਅਦਾਲਤ ਨੇ 2008 ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ’ਚ ਮੁਲਜ਼ਮ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਖ਼ਿਲਾਫ਼ ਜਾਰੀ ਜ਼ਮਾਨਤੀ ਵਾਰੰਟ ਨੂੰ ਮੁਲਤਵੀ ਕਰ ਦਿੱਤਾ ਹੈ। ਉਹ ਉੱਤਰ ਪ੍ਰਦੇਸ਼ ਦੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਠਾਕੁਰ ਖ਼ਿਲਾਫ਼ ਤਾਜ਼ਾ ਵਾਰੰਟ 13 ਨਵੰਬਰ ਨੂੰ ਜਾਰੀ ਕੀਤਾ ਗਿਆ ਸੀ। ਇਹ 2 ਦਸੰਬਰ ਨੂੰ ਵਾਪਸ ਕੀਤਾ ਜਾ ਸਕਦਾ ਸੀ, ਜਿਸ ਦਾ ਮਤਲਬ ਹੈ ਕਿ ਭੁਪਾਲ ਤੋਂ ਸਾਬਕਾ ਲੋਕ ਸਭਾ ਮੈਂਬਰ ਨੂੰ ਵਾਰੰਟ ਰੱਦ ਕਰਵਾਉਣ ਲਈ ਉਕਤ ਤਰੀਕ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਕੇਸਾਂ ਲਈ ਅਦਾਲਤ ਵਿੱਚ ਪੇਸ਼ ਹੋਣਾ ਪੈਣਾ ਸੀ ਪਰ ਉਹ ਸੋਮਵਾਰ (2 ਦਸੰਬਰ) ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਸਰਕਾਰੀ ਵਕੀਲ ਨੇ ਮੱਧ ਪ੍ਰਦੇਸ਼ ਦੇ ਰਹਿਣ ਵਾਲੀ 54 ਸਾਲਾ ਮੁਲਜ਼ਮ ਖ਼ਿਲਾਫ਼ ਜਾਰੀ ਜ਼ਮਾਨਤੀ ਵਾਰੰਟ ’ਤੇ ਰਿਪੋਰਟ ਦਾਇਰ ਕੀਤੀ ਹੈ। -ਪੀਟੀਆਈ
Advertisement
Advertisement
×