ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਮਾਰਚ
ਪੰਜਾਬ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀਐੱਸਸੀ ਦੀ ਡਿਗਰੀ ਕੀਤੀ ਹੋਈ ਹੈ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਬਾਅਦ ਵਿੱਚ ਇਸੇ ਯੂਨੀਵਰਸਿਟੀ ਤੋਂ ਐੱਮਬੀਏ ਕੀਤੀ। ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀਐਮ ਮਾਰਕਫੈੱਡ ਰਹੇ ਅਤੇ ਏਐਮਡੀ ਵਜੋਂ ਮਾਰਕਫੈੱਡ ਵਿੱਚੋਂ ਸੇਵਾਮੁਕਤ ਹੋਏ।