DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Balloh Stubble Management: ਮੁਫ਼ਤ ਬੇਲਰ ਸੇਵਾ ਵਾਲਾ ਪਹਿਲਾ ਪਿੰਡ ਬਣਿਆ ਬੱਲ੍ਹੋ

Balloh Stubble Management: ਪਰਾਲੀ ਚੁੱਕਣ ਲਈ ਪਿੰਡ ’ਚ ਚਾਰ ਬੇਲਰਾਂ ਦਾ ਪ੍ਰਬੰਧ; ਪਰਾਲੀ ਨੂੰ ਅੱਗ ਲਗਾਉਣ ਤੋਂ ਮਿਲੇਗੀ ਨਿਜਾਤ

  • fb
  • twitter
  • whatsapp
  • whatsapp
featured-img featured-img
ਸੁਸਾਇਟੀ ਦੇ ਅਹੁਦੇਦਾਰ ਪਰਾਲੀ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਪੱਤਰ ਦੀ ਕਾਪੀ ਦਿਖਾਉਂਦੇ ਹੋਏ।
Advertisement
ਪੰਜਾਬ ਦੀ ਆਬੋ ਹਵਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਚਾਉਣ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੀ ਤਰਨਜੋਤ ਵੈਲਫੇਅਰ ਸੁਸਾਇਟੀ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਦੇ ਖੇਤਾਂ ’ਚੋਂ ਪਰਾਲੀ ਮੁਫ਼ਤ ਚੁੱਕਣ ਦਾ ਬੀੜਾ ਚੁੱਕਿਆ ਹੈ। ਇਸ ਕੰਮ ਲਈ ਪਿੰਡ ਵਿੱਚ ਚਾਰ ਨਵੇਂ ਬੇਲਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਤਿੰਨ ਬੇਲਰਾਂ ਦਾ ਇੰਤਜ਼ਾਮ ਸੁਸਾਇਟੀ ਵੱਲੋਂ ਕੀਤਾ ਗਿਆ ਹੈ, ਜਦਕਿ ਚੌਥਾ ਪਿੰਡ ਦੀ ਸਰਪੰਚ ਅਮਰਜੀਤ ਕੌਰ ਵੱਲੋਂ ਮੁਹੱਈਆ ਕਰਵਾਇਆ ਗਿਆ ਹੈ। ਮੁਫ਼ਤ ਪਰਾਲੀ ਚੁੱਕਣ ਨਾਲ ਕਿਸਾਨਾਂ ’ਤੇ ਕੋਈ ਵਾਧੂ ਬੋਝ ਨਹੀਂ ਪਵੇਗਾ ਤੇ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੇ ਝੰਜਟ ਤੋਂ ਵੀ ਬਚਣਗੇ। ਖੇਤਾਂ ਵਿੱਚੋਂ ਪਰਾਲੀ ਬਿਨਾਂ ਅੱਗ ਲਾਏ ਸੁਚੱਜੇ ਢੰਗ ਨਾਲ ਇਕੱਠੀ ਕੀਤੀ ਜਾਵੇਗੀ। ਸੁਸਾਇਟੀ ਦੀ ਇਹ ਪਹਿਲਕਦਮੀ ਪੂਰੇ ਇਲਾਕੇ ਨੂੰ ਧੂੰਏਂ ਅਤੇ ਪ੍ਰਦੂਸ਼ਣ ਤੋਂ ਮੁਕਤ ਬਣਾਉਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਪਿੰਡ ਵਿੱਚ ਕਰੀਬ 3,270 ਏਕੜ ਖੇਤੀਯੋਗ ਜ਼ਮੀਨ ਹੈ, ਜਿਸ ਵਿੱਚੋਂ 2,800 ਏਕੜ ਰਕਬੇ ਵਿੱਚ ਝੋਨੇ ਦੀ ਫ਼ਸਲ ਬੀਜੀ ਜਾਂਦੀ ਹੈ। ਪਿੰਡ ਦੀ ਆਬਾਦੀ ਲਗਪਗ 4,800 ਹੈ।ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਟੋਫੀ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਨ ਜ਼ਹਿਰੀਲਾ ਹੁੰਦਾ ਹੈ, ਸਗੋਂ ਜ਼ਮੀਨ ਦੇ ਮਿੱਤਰ ਕੀੜੇ ਅਤੇ ਉਪਜਾਊ ਤੱਤ ਵੀ ਸੜ ਕੇ ਸੁਆਹ ਹੋ ਜਾਂਦੇ ਹਨ। ਇਸ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਯਤਨਸ਼ੀਲ ਹੈ। ਸੁਸਾਇਟੀ ਨੇ ਪਿਛਲੇ ਸਮੇਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਜਾਗਰੂਕ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਨਮਾਨ ਰਾਸ਼ੀ ਵੀ ਦਿੱਤੀ ਹੈ। ਐਤਕੀਂ ਇਹ ਬੇਲਰ ਲੱਗਣ ਨਾਲ ਪਿੰਡ ਬੱਲ੍ਹੋ ਅਤੇ ਨੇੜਲੇ ਖੇਤਰਾਂ ਵਿੱਚ ਧੂੰਏਂ ਤੋਂ ਨਿਜਾਤ ਮਿਲੇਗੀ।

ਮੁੱਖ ਮੰਤਰੀ ਨੂੰ ਯੋਜਨਾ ਬਾਰੇ ਭੇਜੀ ਜਾਣਕਾਰੀ

ਸੁਸਾਇਟੀ ਦੇ ਸਰਪ੍ਰਸਤ ਗੁਰਮੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਭੇਜੀ ਜਾ ਰਹੀ ਹੈ, ਤਾਂ ਜੋ ਸਰਕਾਰੀ ਅਤੇ ਸਮਾਜਿਕ ਪੱਧਰ ’ਤੇ ਮਿਲ ਕੇ ਪੰਜਾਬ ਨੂੰ ਹਰਿਆ-ਭਰਿਆ ਅਤੇ ਰੰਗਲਾ ਸੂਬਾ ਬਣਾਇਆ ਜਾ ਸਕੇ। ਸਰਪੰਚ ਅਮਰਜੀਤ ਕੌਰ ਨੇ ਕਿਹਾ ਕਿ ਇਕ ਬੇਲਰ ਨਾਲ ਕਿਸਾਨਾਂ ਨੂੰ 400 ਤੋਂ 500 ਰੁਪਏ ਪ੍ਰਤੀ ਏਕੜ ਦਾ ਫਾਇਦਾ ਹੋਵੇਗਾ।

Advertisement

Advertisement

Advertisement
×