ਰਜਿੰਦਰ ਕੁਮਾਰ
ਬਲੂਆਣਾ (ਅਬੋਹਰ), 23 ਮਈ
ਚੋਣਾਂ ਕਾਰਨ ਅਬੋਹਰ ਪੁਲੀਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਸਦਕਾ ਬਹਾਵਲ ਥਾਣੇ ਵੱਲੋਂ ਨਾਕਾਬੰਦੀ ਦੌਰਾਨ ਰਾਜਸਥਾਨ ਤੋਂ ਪੰਜਾਬ ਵਿੱਚ ਦਾਖਲ ਹੋ ਰਹੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ 11 ਲੱਖ ਰੁਪਏ ਬਰਾਮਦ ਹੋਏ। ਪੁਲੀਸ ਨੇ ਕਾਰ ਸਵਾਰ 3 ਵਿਅਕਤੀਆਂ ਨੂੰ ਹਿਰਾਸਤ ਲੈ ਲਿਆ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਇਹ ਰਕਮ ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿੱਚੋਂ ਲੁੱਟੀ ਸੀ।