ਨਵੀਂ ਦਿੱਲੀ, 28 ਸਤੰਬਰ
ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਰਾਜਧਾਨੀ ਦਿੱਲੀ ਵਿੱਚ ਪਹਿਲੀ ਜਨਵਰੀ 2022 ਤੱਕ ਪਟਾਕਿਆਂ ਦੀ ਵਿਕਰੀ ਅਤੇ ਪਟਾਕੇ ਚਲਾਉਣ ਉੱਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਅਨੁਸਾਰ ਕਈ ਮਾਹਿਰਾਂ ਦਾ ਕਹਿਣਾ ਹੈ ਕਿ ਪਟਾਕੇ ਚਲਾਉਣ ਵੇਲੇ ਜਦੋਂ ਲੋਕ ਇਕੱਠੇ ਹੁੰਦੇ ਹਨ ਤਾਂ ਕਰੋਨਾ ਦਾ ਫੈਲਾਅ ਮੁੜ ਵੱਧ ਸਕਦਾ ਹੈ ਕਿਉਂਕਿ ਤਿਉਹਾਰਾਂ ਮੌਕੇ ਅਕਸਰ ਸਮਾਜਿਕ ਦੂਰੀ ਨਿਯਮ ਦੀ ਪਾਲਣਾ ਨਹੀਂ ਹੁੰਦੀ ਹੈ। ਇਸੇ ਤਰ੍ਹਾਂ ਪਟਾਕੇ ਚਲਾਉਣ ਕਾਰਨ ਪ੍ਰਦੂਸ਼ਣ ਫੈਲਦਾ ਹੈ ਜਿਸ ਦਾ ਸਿਹਤ ਉੱਤੇ ਮਾੜਾ ਅਸਰ ਪੈਂਦਾ ਹੈ। -ਏਜੰਸੀ