ਕੌਮੀ ਰਾਜਧਾਨੀ ਵਿੱਚ ਪਟਾਕਿਆਂ ਦੀ ਵਰਤੋਂ ’ਤੇ ਪਾਬੰਦੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਸਰਦੀਆਂ ਦੇ ਮੌਸਮ ਦੌਰਾਨ ਹਵਾ ਪ੍ਰਦੂਸ਼ਣ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਵਿੱਚ ਵਾਤਾਵਰਨ...
Advertisement
ਨਵੀਂ ਦਿੱਲੀ (ਪੱਤਰ ਪ੍ਰੇਰਕ):
ਸਰਦੀਆਂ ਦੇ ਮੌਸਮ ਦੌਰਾਨ ਹਵਾ ਪ੍ਰਦੂਸ਼ਣ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਵਿੱਚ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲਿਵਰੀ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇਹ ਪਾਬੰਦੀ 1 ਜਨਵਰੀ 2025 ਤੱਕ ਲਾਗੂ ਰਹੇਗੀ।
Advertisement
Advertisement
×