ਨਵੀਂ ਦਿੱਲੀ, 1 ਸਤੰਬਰ
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ 5 ਸਤੰਬਰ ਤੋਂ 8 ਸਤੰਬਰ ਤੱਕ ਭਾਰਤ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਸ਼ੇਖ ਹਸੀਨਾ ਦੇ ਦੌਰੇ ਬਾਰੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਸ਼ੇਖ ਹਸੀਨਾ ਆਪਣੇ ਇਸ ਦੌਰੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕਰਨਗੇ। -ਪੀਟੀਆਈ