ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੰਗਲਾਦੇਸ਼ ਟ੍ਰਿਬਿਊਨਲ 10 ਜੁਲਾਈ ਨੂੰ ਹਸੀਨਾ ਖ਼ਿਲਾਫ਼ ਦੋਸ਼ਾਂ ’ਤੇ ਫ਼ੈਸਲਾ ਕਰੇਗਾ

ਢਾਕਾ, 7 ਜੁਲਾਈ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਸ ਦੇ ਦੋ ਚੋਟੀ ਦੇ ਸਹਿਯੋਗੀਆਂ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣਗੇ ਜਾਂ ਨਹੀਂ ਇਸ ਬਾਰੇ ਫੈਸਲੇ ਲਈ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਸੋਮਵਾਰ ਨੂੰ 10 ਜੁਲਾਈ ਦੀ ਤਾਰੀਖ਼ ਤੈਅ ਕੀਤੀ...
Advertisement

ਢਾਕਾ, 7 ਜੁਲਾਈ

ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਸ ਦੇ ਦੋ ਚੋਟੀ ਦੇ ਸਹਿਯੋਗੀਆਂ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣਗੇ ਜਾਂ ਨਹੀਂ ਇਸ ਬਾਰੇ ਫੈਸਲੇ ਲਈ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਸੋਮਵਾਰ ਨੂੰ 10 ਜੁਲਾਈ ਦੀ ਤਾਰੀਖ਼ ਤੈਅ ਕੀਤੀ ਹੈ । ਹਸੀਨਾ, ਸਾਬਕਾ ਗ੍ਰਹਿ ਮੰਤਰੀ ਅਸਦੁਜ਼ਾਮਨ ਖਾਨ ਕਮਲ ਅਤੇ ਸਾਬਕਾ ਪੁਲੀਸ ਇੰਸਪੈਕਟਰ ਜਨਰਲ ਚੌਧਰੀ ਅਬਦੁੱਲਾ ਅਲ-ਮਾਮੂਨ ’ਤੇ ਮਨੁੱਖਤਾ ਵਿਰੁੱਧ ਕਥਿਤ ਅਪਰਾਧਾਂ ਦੇ ਕੇਸ ਵਿੱਚ ਦੋਸ਼ ਲਗਾਏ ਗਏ ਹਨ।

Advertisement

ਦ ਡੇਲੀ ਸਟਾਰ ਅਖਬਾਰ ਨੇ ਰਿਪੋਰਟ ਦਿੱਤੀ ਕਿ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ-1 (ਆਈ.ਸੀ.ਟੀ.-1) ਨੇ ਹਸੀਨਾ, ਕਮਲ ਅਤੇ ਅਲ-ਮਾਮੂਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣਗੇ ਜਾਂ ਨਹੀਂ, ਇਸ ਬਾਰੇ ਫ਼ੈਸਲਾ ਕਰਨ ਲਈ 10 ਜੁਲਾਈ ਦੀ ਤਾਰੀਖ਼ ਤੈਅ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਸ ਦਿਨ ਤਿੰਨ ਮੈਂਬਰੀ ਟ੍ਰਿਬਿਊਨਲ ਬਚਾਅ ਪੱਖ ਦੇ ਵਕੀਲਾਂ ਵੱਲੋਂ ਦਾਇਰ ਪਟੀਸ਼ਨਾਂ ਸੁਣੇਗਾ, ਜਿਨ੍ਹਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲਾਂ ਵਿਰੁੱਧ ਦੋਸ਼ ਬੇਬੁਨਿਆਦ ਹਨ ਅਤੇ ਉਨ੍ਹਾਂ ਨੂੰ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ।

ਹਸੀਨਾ, ਕਮਲ ਅਤੇ ਅਲ-ਮਾਮੂਨ ’ਤੇ 1 ਜੂਨ ਨੂੰ ਮਨੁੱਖਤਾ ਵਿਰੁੱਧ ਪੰਜ ਅਪਰਾਧਾਂ ਦੇ ਦੋਸ਼ ਲਗਾਏ ਗਏ ਸਨ। ਇਸਤਗਾਸਾ ਪੱਖ ਨੇ ਬਰਖਾਸਤ ਪ੍ਰਧਾਨ ਮੰਤਰੀ, ਸਾਬਕਾ ਗ੍ਰਹਿ ਮੰਤਰੀ ਅਤੇ ਸਾਬਕਾ ਚੋਟੀ ਦੇ ਪੁਲੀਸ ਅਧਿਕਾਰੀ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਤਸੀਹੇ ਅਤੇ ਜਾਨਲੇਵਾ ਹਥਿਆਰਾਂ ਦੀ ਵਰਤੋਂ ਸਮੇਤ ਹੋਰ ਕਈ ਦੋਸ਼ ਲਗਾਏ ਹਨ।

ਪਿਛਲੇ ਹਫ਼ਤੇ ਬੁੱਧਵਾਰ ਨੂੰ ਹਸੀਨਾ ਨੂੰ ਆਈਸੀਟੀ ਦੁਆਰਾ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿੱਚ ਗੈਰ-ਹਾਜ਼ਰੀ ਵਿੱਚ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਹ ਪਹਿਲੀ ਵਾਰ ਹੈ ਕਿ 77 ਸਾਲਾ ਅਵਾਮੀ ਲੀਗ ਨੇਤਾ ਨੂੰ ਪਿਛਲੇ ਸਾਲ ਅਗਸਤ ਵਿੱਚ ਅਹੁਦਾ ਛੱਡਣ ਤੋਂ ਬਾਅਦ ਕਿਸੇ ਵੀ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਹੈ। -ਪੀਟੀਆਈ

Advertisement
Show comments