ਲੋਕ ਸਭਾ ’ਚ ਬੈਂਕਿੰਗ ਰੈਗੂਲੇਸ਼ਨ ਬਿੱਲ ਪਾਸ

ਸਹਿਕਾਰੀ ਬੈਂਕ ਹੁਣ ਸਿੱਧੇ ਆਰਬੀਆਈ ਦੀ ਨਿਗਰਾਨੀ ਹੇਠ ਆਊਣਗੇ; ਕਾਂਗਰਸ ਸਮੇਤ ਹੋਰ ਪਾਰਟੀਆਂ ਨੇ ਕੀਤਾ ਵਿਰੋਧ

ਲੋਕ ਸਭਾ ’ਚ ਬੈਂਕਿੰਗ ਰੈਗੂਲੇਸ਼ਨ ਬਿੱਲ ਪਾਸ

ਨਵੀਂ ਦਿੱਲੀ, 16 ਸਤੰਬਰ

ਲੋਕ ਸਭਾ ਨੇ ਬੈਂਕਿੰਗ ਰੈਗੂਲੇਸ਼ਨ (ਸੋਧ) ਬਿੱਲ ਪਾਸ ਕਰ ਦਿੱਤਾ ਹੈ। ਇਸ ਨਾਲ ਸਹਿਕਾਰੀ ਬੈਂਕ ਹੁਣ ਭਾਰਤੀ ਰਿਜ਼ਰਵ ਬੈਂਕ ਦੀ ਨਿਗਰਾਨੀ ਹੇਠ ਆ ਜਾਣਗੇ। ਇਸ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਬਿੱਲ ’ਚ ਸੋਧ ਨਾਲ ਸਹਿਕਾਰੀ ਬੈਂਕਾਂ ’ਚ ਪਏ ਨਿਵੇਸ਼ਕਾਂ ਦੇ ਪੈਸੇ ਦੀ ਰਾਖੀ ਅਤੇ ਊਨ੍ਹਾਂ ਦੇ ਕੰਮਕਾਜ ’ਚ ਸੁਧਾਰ ਹੋਵੇਗਾ। ਬਿੱਲ ਦਾ ਡੀਐੱਮਕੇ, ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਨੇ ਤਿੱਖਾ ਵਿਰੋਧ ਕੀਤਾ। ਊਨ੍ਹਾਂ ਕਿਹਾ ਕਿ ਸੋਧ ਬਿੱਲ ਸੂਬਿਆਂ ਦੇ ਹੱਕਾਂ ’ਚ ਦਖ਼ਲ ਦੇਣ ਵਾਲਾ ਹੈ। ਬਿੱਲ ਵਾਪਸ ਲੈਣ ਦੀ ਮੰਗ ਕਰਦਿਆਂ ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਕਿਹਾ ਕਿ ਇਸ ਸੰਵਿਧਾਨ ਦੇ ਸੰਘੀ ਢਾਂਚੇ ’ਤੇ ਹਮਲਾ ਕਰਨ ਵਾਲਾ ਹੈ। ਊਨ੍ਹਾਂ ਕਿਹਾ ਕਿ ਸੋਧ ਬਿੱਲ ਖੇਤੀ ਅਰਥਚਾਰੇ ਨੂੰ ਨੁਕਸਾਨ ਪਹੁੰਚਾਏਗਾ ਕਿਊਂਕਿ ਕਿਸਾਨਾਂ ਨੂੰ ਕਰਜ਼ਿਆਂ ਲਈ ਦਰ-ਦਰ ਭਟਕਣਾ ਪਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All