ਹੱਕਾਨੀ ਨਾਲ ਤਲਖ਼ਕਲਾਮੀ ਮਗਰੋਂ ਬਰਾਦਰ ਕੰਧਾਰ ਭੱਜਿਆ

ਹੱਕਾਨੀ ਨਾਲ ਤਲਖ਼ਕਲਾਮੀ ਮਗਰੋਂ ਬਰਾਦਰ ਕੰਧਾਰ ਭੱਜਿਆ

ਮੁੱਲ੍ਹਾ ਅਬਦੁੱਲ ਗਨੀ ਬਰਾਦਰ ਦੀ ਪੁਰਾਣੀ ਫੋਟੋ।

ਨਵੀਂ ਦਿੱਲੀ, 15 ਸਤੰਬਰ

ਅਫ਼ਗਾਨਿਸਤਾਨ ’ਚ ਤਾਲਿਬਾਨ ਜਥੇਬੰਦੀ ਦੀ ਨਵੀਂ ਸਰਕਾਰ ਦੇ ਗਠਨ ’ਤੇ ਪਿਛਲੇ ਹਫ਼ਤੇ ਤਾਲਿਬਾਨ ਨੇਤਾਵਾਂ ਵਿਚਕਾਰ ਵੱਡਾ ਵਿਵਾਦ ਛਿੜ ਗਿਆ ਹੈ ਅਤੇ ਮੁੱਲਾ ਬਰਾਦਰ ਦੇ ਕਾਬੁਲ ਛੱਡ ਕੇ ਕੰਧਾਰ ਚਲੇ ਜਾਣ ਦੀਆਂ ਰਿਪੋਰਟਾਂ ਆ ਰਹੀਆਂ ਹਨ। ਬੀਬੀਸੀ ਨੇ ਇੱਕ ਰਿਪੋਰਟ ’ਚ ਦੱਸਿਆ ਕਿ ਰਾਸ਼ਟਰਪਤੀ ਭਵਨ ਵਿੱਚ ਜਥੇਬੰਦੀ ਦੇ ਸਹਿ-ਸੰਸਥਾਪਕ ਮੁੱਲ੍ਹਾ ਅਬਦੁੱਲ ਗਨੀ ਬਰਾਦਰ ਅਤੇ ਇੱਕ ਕੈਬਨਿਟ ਮੈਂਬਰ ਵਿਚਕਾਰ ਤਲਖ਼-ਕਲਾਮੀ ਹੋਈ ਸੀ। ਹਾਲੀਆ ਦਿਨਾਂ ’ਚ ਬਰਾਦਰ ਦੇ ਜਨਤਕ ਤੌਰ ’ਤੇ ਦਿਖਾਈ ਨਾ ਦੇਣ ਕਾਰਨ ਤਾਲਿਬਾਨ ਲੀਡਰਸ਼ਿਪ ’ਚ ਅਸਹਿਮਤੀ ਦੀਆਂ ਅਪੁਸ਼ਟ ਰਿਪੋਰਟਾਂ ਮਿਲ ਰਹੀਆਂ ਹਨ।

ਤਾਲਿਬਾਨ ਦੇ ਇੱਕ ਸੂਤਰ ਨੇ ਬੀਬੀਸੀ ਪਸ਼ਤੋ ਨੂੰ ਦੱਸਿਆ ਕਿ ਬਰਾਦਰ ਅਤੇ ਸ਼ਰਨਾਰਥੀਆਂ ਬਾਰੇ ਮੰਤਰੀ ਖਲੀਲ ਉਰ-ਰਹਿਮਾਨ ਹੱਕਾਨੀ, ਜੋ ਕਿ ਦਹਿਸ਼ਤਗਰਦ ਗੁੱਟ ਹੱਕਾਨੀ ਨੈੱਟਵਰਕ ਦਾ ਅਹਿਮ ਆਗੂ ਹੈ, ਵਿਚਕਾਰ ਭਖਵੀਂ ਬਹਿਸ ਹੋ ਗਈ ਅਤੇ ਉਨ੍ਹਾਂ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ। ਤਾਲਿਬਾਨ ਸੂਤਰਾਂ ਨੇ ਬੀਬੀਸੀ ਨੂੰ ਦੱਸਿਆ ਕਿ ਬਰਾਦਰ ਕਾਬੁਲ ਛੱਡ ਕੇ ਕੰਧਾਰ ਚਲਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਨਵੇਂ ਉਪ ਪ੍ਰਧਾਨ ਮੰਤਰੀ ਬਰਾਦਰ ਆਪਣੀ ਅੰਤਰਿਮ ਸਰਕਾਰ ਦੇ ਢਾਂਚੇ ਤੋਂ ਖੁਸ਼ ਨਹੀਂ ਸਨ, ਜਿਸ ਨੂੰ ਲੈ ਕੇ ਬਹਿਸ ਹੋ ਗਈ। ਸੂਤਰਾਂ ਨੇ ਬਰਾਦਰ ਦੇ ਕਾਬੁਲ ਮੁੜਨ ਦੀ ਸੰਭਾਵਨਾ ਪ੍ਰਗਟਾਈ ਹੈ। -ਆਈਏਐੱਨਐੱਸ

ਲੋਕਤੰਤਰ ਦੀ ਹਾਮੀ ਭਰਨ ਵਾਲਿਆਂ ਨੂੰ ਕੁਚਲ ਦੇਵਾਂਗੇ: ਫਸੀਹੂਦੀਨ

ਨਵੀਂ ਦਿੱਲੀ: ਤਾਲਿਬਾਨ ਦੀ ਫ਼ੌਜ ਦੇ ਮੁਖੀ ਫਸੀਹੂਦੀਨ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਲੋਕਤੰਤਰ ਦੀ ਹਾਮੀ ਭਰਨ ਵਾਲਿਆਂ ਅਤੇ ਤਾਲਿਬਾਨ ਦਾ ਵਿਰੋਧ ਕਰਨ ਵਾਲਿਆਂ ਨੂੰ ਕੁਚਲ ਦਿੱਤਾ ਜਾਵੇਗਾ। ‘ਖੀਮਾ ਨਿਊਜ਼’ ਦੀ ਰਿਪੋਰਟ ਮੁਤਾਬਕ ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਕੁਝ ਖਾਸ ਗੁੱਟਾਂ ਦੇ ਨਾਂ ਹੇਠ ਜਾਂ ਵਿਰੋਧ ਤਹਿਤ ਪਿਛਲੇ ਦੋ ਦਹਾਕਿਆਂ ਦੌਰਾਨ ਹਾਸਲ ਕੀਤੀਆਂ ਪ੍ਰਾਪਤੀਆਂ ਦਾ ਪੱਖ ਪੂਰਨ ਵਾਲੇ ਸਾਰੇ ਵਿਅਕਤੀਆਂ ਨੂੰ ਦਬਾ ਦਿੱਤਾ ਜਾਵੇਗਾ। ਭਾਵੇਂ ਉਨ੍ਹਾਂ ਕਿਸੇ ਵੀ ਗੁੱਟ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਦਾ ਇਸ਼ਾਰਾ ਸੰਭਾਵੀ ਤੌਰ ’ਤੇ ਪੰਜਸ਼ੀਰ ਪ੍ਰਾਂਤ ਵਿੱਚ ਅਹਿਮਦ ਮਸੂਦ ਦੀ ਅਗਵਾਈ ਵਾਲੇ ਗੁੱਟ ਤੋਂ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All