ਬੀਸੀਸੀਆਈ ਵੱਲੋਂ ਆਈਪੀਐੱਲ ਫਾਈਨਲ ਲਈ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੂੰ ਸੱਦਾ
ਨਵੀਂ ਦਿੱਲੀ, 27 ਮਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਅੱਜ ਦੱਸਿਆ ਕਿ ਉਸ ਨੇ ਤਿੰਨ ਜੂਨ ਨੂੰ ਅਹਿਮਦਾਬਾਦ ਵਿੱਚ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਫਾਈਨਲ ਲਈ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ। ਟੂਰਨਾਮੈਂਟ ਦੇ...
Advertisement
ਨਵੀਂ ਦਿੱਲੀ, 27 ਮਈ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਅੱਜ ਦੱਸਿਆ ਕਿ ਉਸ ਨੇ ਤਿੰਨ ਜੂਨ ਨੂੰ ਅਹਿਮਦਾਬਾਦ ਵਿੱਚ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਫਾਈਨਲ ਲਈ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ। ਟੂਰਨਾਮੈਂਟ ਦੇ ਸਮਾਪਤੀ ਸਮਾਗਮ ਦੌਰਾਨ ਅਪਰੇਸ਼ਨ ਸਿੰਧੂਰ ਵਿੱਚ ਦਿਖਾਈ ਬਹਾਦਰੀ ਲਈ ਉਨ੍ਹਾਂ ਨੂੰ ਸਲਾਮ ਕੀਤਾ ਜਾਵੇਗਾ। ਬੀਸੀਸੀਆਈ ਸਕੱਤਰ ਦੇਵਜੀਤ ਸੈਕੀਆ ਨੇ ਦੱਸਿਆ, ‘ਅਸੀਂ ਸਾਰੇ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਅਤੇ ਉੱਚ ਅਧਿਕਾਰੀਆਂ ਨੂੰ ਅਪਰੇਸ਼ਨ ਸਿੰਧੂਰ ਦੀ ਸਫਲਤਾ ਦਾ ਜਸ਼ਨ ਮਨਾਉਣ ਲਈ ਅਹਿਮਦਾਬਾਦ ਵਿੱਚ ਆਈਪੀਐੱਲ ਫਾਈਨਲ ਲਈ ਸੱਦਾ ਦਿੱਤਾ ਹੈ।’ ਸੈਕੀਆ ਨੇ ਕਿਹਾ ਕਿ ਬੀਸੀਸੀਆਈ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ‘ਬਹਾਦਰੀ, ਹਿੰਮਤ ਅਤੇ ਨਿਰਸਵਾਰਥ ਸੇਵਾ’ ਨੂੰ ਸਲਾਮ ਕਰਦਾ ਹੈ। -ਪੀਟੀਆਈ
Advertisement
Advertisement
×