ਨਵੀਂ ਦਿੱਲੀ, 10 ਅਗਸਤ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੁਸਤਕ ਰਿਲੀਜ਼ ਕਰਨ ਸਬੰਧੀ ਕਰਵਾਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਰਦੇ ਪਿੱਛਿਓਂ ਕੰਮ ਕਰਨ ਵਾਲੇ ਨਾਇਕ ਹਨ ਅਤੇ ਉਨ੍ਹਾਂ ਨੇ ਆਪਣੇ ਵੱਲੋਂ ਕੀਤੇ ਕੰਮਾਂ ਦਾ ਕਦੇ ਸਿਹਰਾ ਨਹੀਂ ਲਿਆ। ਰਾਜਨਾਥ ਨੇ ਕਿਹਾ ਕਿ ਜ਼ਿੰਦਗੀ ਦੇ ਚੰਗੇ-ਮਾੜੇ ਤਜਰਬਿਆਂ ਦੇ ਬਾਵਜੂਦ ਉਹ ਆਪਣੇ ਫ਼ਰਜ਼ਾਂ ’ਤੇ ਪਹਿਰਾ ਦਿੰਦੇ ਰਹੇ ਹਨ। ਅਮਿਤ ਸ਼ਾਹ ਦੇ ਵੱਖ ਵੱਖ ਮੁੱਦਿਆਂ ’ਤੇ ਦਿੱਤੇ ਭਾਸ਼ਣਾਂ ਦੇ ਸੰਗ੍ਰਹਿ ‘ਸ਼ਬਦਾਂਸ਼’ ਦਾ ਉਦਘਾਟਨ ਕਰਦਿਆਂ ਰਾਜਨਾਥ ਨੇ ਕਿਹਾ ਕਿ ਉਨ੍ਹਾਂ ਦਾ ਅਧਿਐਨ ਦਾ ਪੱਧਰ ਬਹੁਤ ਸਾਰੇ ਲੋਕਾਂ ਨੂੰ ਹੈਰਾਨ ਕਰ ਦੇਵੇਗਾ। ਸੀਨੀਅਰ ਭਾਜਪਾ ਆਗੂ ਨੇ ਕਿਹਾ, ‘‘ਇਹ ਕਹਿਣ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ ਕਿ ਸ਼ਾਹ ਪਰਦੇ ਪਿੱਛੇ ਰਹਿ ਕੇ ਕੰਮ ਕਰਨ ਵਾਲੇ ਨਾਇਕ ਹਨ। ਉਹ ਸਰਕਾਰ ਅਤੇ ਪਾਰਟੀ ਲਈ ਵੱਡੇ ਪੱਧਰ ’ਤੇ ਕੰਮ ਕਰਨ ਦੇ ਬਾਵਜੂਦ ਅਧਿਐਨ ਲਈ ਸਮਾਂ ਕੱਢ ਲੈਂਦੇ ਹਨ।’’ -ਪੀਟੀਆਈ