ਨਵੀਂ ਦਿੱਲੀ, 12 ਅਕਤੂਬਰ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ ਚੇਅਰਮੈਨ ਜਸਟਿਸ ਅਰੁਣ ਮਿਸ਼ਰਾ ਨੇ ਅੱਜ ਕਿਹਾ, ‘ਰਾਖਵਾਂਕਰਨ ਦਾ ਲਾਭ ਸਮਾਜ ਦੇ ਸਭ ਤੋਂ ਹੇਠਲੇ ਵਰਗ ਤੱਕ ਨਹੀਂ ਪਹੁੰਚਿਆ।’ ਜਸਟਿਸ ਮਿਸ਼ਰਾ ਨੇ ਕਿਹਾ, ‘ਸਮਾਜ ਦੇ ਵਾਂਝੇ ਵਰਗਾਂ ਦੇ ਸਮਾਜਿਕ-ਆਰਥਿਕ ਅਤੇ ਰਾਜਨੀਤਿਕ ਉੱਨਤੀ ਲਈ ਕਈ ਕਦਮ ਚੁੱਕੇ ਗਏ ਹਨ। ਹੁਣ ਹੋਰ ਸਾਕਾਰਾਤਮਕ ਕਾਰਵਾਈ ਕਰਨ ਦੀ ਲੋੜ ਹੈ। ਕਮਿਸ਼ਨ ਦੇ ਸਥਾਪਨਾ ਦਿਵਸ ‘ਤੇ ਆਪਣੇ ਸੰਬੋਧਨ ‘ਚ ਜਸਟਿਸ ਮਿਸ਼ਰਾ ਨੇ ਜੇਲ੍ਹਾਂ ਦੀ ਹਾਲਤ ‘ਚ ਤੁਰੰਤ ਸੁਧਾਰ ਦੀ ਲੋੜ ‘ਤੇ ਜ਼ੋਰ ਦਿੱਤਾ।