Bengal Assembly election: ਚੋਣ ਕਮਿਸ਼ਨ ਨੇ ਫਾਲਟਾ ਹਲਕੇ ਦੇ ਸਾਰੇ 285 ਬੂਥਾਂ 'ਤੇ ਦੁਬਾਰਾ ਵੋਟਿੰਗ ਦੇ ਹੁਕਮ ਦਿੱਤੇ
ਚੋਣ ਕਮਿਸ਼ਨ ਨੇ ਸਨਿੱਚਰਵਾਰ ਨੂੰ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਫਾਲਟਾ ਵਿਧਾਨ ਸਭਾ ਹਲਕੇ ਦੇ ਸਾਰੇ 285 ਪੋਲਿੰਗ ਬੂਥਾਂ 'ਤੇ 21 ਮਈ ਨੂੰ ਦੁਬਾਰਾ ਵੋਟਿੰਗ (ਰੀ-ਪੋਲ) ਕਰਵਾਉਣ ਦੇ ਹੁਕਮ ਦਿੱਤੇ ਹਨ, ਇਹ ਜਾਣਕਾਰੀ ਚੋਣ ਕਮਿਸ਼ਨ ਦੇ ਇੱਕ...
ਚੋਣ ਕਮਿਸ਼ਨ ਨੇ ਸਨਿੱਚਰਵਾਰ ਨੂੰ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਫਾਲਟਾ ਵਿਧਾਨ ਸਭਾ ਹਲਕੇ ਦੇ ਸਾਰੇ 285 ਪੋਲਿੰਗ ਬੂਥਾਂ 'ਤੇ 21 ਮਈ ਨੂੰ ਦੁਬਾਰਾ ਵੋਟਿੰਗ (ਰੀ-ਪੋਲ) ਕਰਵਾਉਣ ਦੇ ਹੁਕਮ ਦਿੱਤੇ ਹਨ, ਇਹ ਜਾਣਕਾਰੀ ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਦਿੱਤੀ ਹੈ।
ਅਧਿਕਾਰੀ ਨੇ ਦੱਸਿਆ ਕਿ 29 ਅਪਰੈਲ ਨੂੰ ਇੱਥੇ ਹੋਈ ਵੋਟਿੰਗ ਦੌਰਾਨ ਵੱਡੀ ਗੜਬੜੀ ਅਤੇ ਲੋਕਤੰਤਰੀ ਪ੍ਰਕਿਰਿਆ ਦੀ ਉਲੰਘਣਾ ਹੋਈ ਸੀ, ਜਿਸ ਕਾਰਨ ਹੁਣ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ। ਫਾਲਟਾ ਵਿੱਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਾਂ ਪਈਆਂ ਸਨ।
ਉਨ੍ਹਾਂ ਦੱਸਿਆ ਕਿ ਸਹਾਇਕ ਪੋਲਿੰਗ ਸਟੇਸ਼ਨਾਂ ਸਮੇਤ ਸਾਰੇ ਬੂਥਾਂ 'ਤੇ ਹੁਣ ਦੁਬਾਰਾ ਵੋਟਿੰਗ 21 ਮਈ ਨੂੰ ਹੋਵੇਗੀ। ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਰੱਖਿਆ ਗਿਆ ਹੈ।
ਚੋਣ ਕਮਿਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਹਲਕੇ ਲਈ ਵੋਟਾਂ ਦੀ ਗਿਣਤੀ 24 ਮਈ ਨੂੰ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਧਾਨ ਸਭਾ ਦੀਆਂ ਦੋ ਪੜਾਵਾਂ ਵਿੱਚ ਚੋਣਾਂ 23 ਅਪਰੈਲ ਅਤੇ 29 ਅਪਰੈਲ ਨੂੰ ਹੋਈਆਂ ਸਨ, ਜਿਨ੍ਹਾਂ ਦੀਆਂ ਵੋਟਾਂ ਦੀ ਗਿਣਤੀ 4 ਮਈ ਨੂੰ ਹੋਣੀ ਤੈਅ ਹੈ।

