DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪ੍ਰਦਰਸ਼ਨਕਾਰੀ ਡਾਕਟਰਾਂ ਵੱਲੋਂ ਬੰਗਾਲ ਕਾਂਗਰਸ ਪ੍ਰਧਾਨ ਦਾ ਵਿਰੋਧ

ਕੋਲਕਾਤਾ, 29 ਸਤੰਬਰ ਕਾਂਗਰਸ ਦੀ ਪੱਛਮੀ ਬੰਗਾਲ ਇਕਾਈ ਦੇ ਪ੍ਰਧਾਨ ਸ਼ੁਭੰਕਰ ਸਰਕਾਰ ਅਤੇ ਪਾਰਟੀ ਦੇ ਕਈ ਹੋਰ ਆਗੂਆਂ ਦੇ ਅੱਜ ਇੱਕ ਸਰਕਾਰੀ ਹਸਪਤਾਲ ਪਹੁੰਚਣ ’ਤੇ ਵਿਰੋਧ ਕੀਤਾ ਗਿਆ ਅਤੇ ਪ੍ਰਦਰਸ਼ਨਕਰੀ ਜੂਨੀਅਰ ਡਾਕਟਰਾਂ ਨੇ ‘ਵਾਪਸ ਜਾਓ’ ਦੇ ਨਾਅਰੇ ਲਾਏ। ਹਾਲਾਂਕਿ, ਸ਼ੁਭੰਕਰ...

  • fb
  • twitter
  • whatsapp
  • whatsapp
featured-img featured-img
ਕੋਲਕਾਤਾ ਕਾਂਡ ਖ਼ਿਲਾਫ਼ ਮਸ਼ਾਲ ਮਾਰਚ ਵਿੱਚ ਹਿੱਸਾ ਲੈਂਦੇ ਹੋਏ ਜੂਨੀਅਰ ਡਾਕਟਰ। -ਫੋਟੋ: ਪੀਟੀਆਈ
Advertisement

ਕੋਲਕਾਤਾ, 29 ਸਤੰਬਰ

ਕਾਂਗਰਸ ਦੀ ਪੱਛਮੀ ਬੰਗਾਲ ਇਕਾਈ ਦੇ ਪ੍ਰਧਾਨ ਸ਼ੁਭੰਕਰ ਸਰਕਾਰ ਅਤੇ ਪਾਰਟੀ ਦੇ ਕਈ ਹੋਰ ਆਗੂਆਂ ਦੇ ਅੱਜ ਇੱਕ ਸਰਕਾਰੀ ਹਸਪਤਾਲ ਪਹੁੰਚਣ ’ਤੇ ਵਿਰੋਧ ਕੀਤਾ ਗਿਆ ਅਤੇ ਪ੍ਰਦਰਸ਼ਨਕਰੀ ਜੂਨੀਅਰ ਡਾਕਟਰਾਂ ਨੇ ‘ਵਾਪਸ ਜਾਓ’ ਦੇ ਨਾਅਰੇ ਲਾਏ। ਹਾਲਾਂਕਿ, ਸ਼ੁਭੰਕਰ ਸਰਕਾਰ ਨੇ ਦਾਅਵਾ ਕੀਤਾ ਕਿ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਵਾਪਸ ਜਾਣ ਲਈ ਨਹੀਂ ਕਿਹਾ ਗਿਆ।

Advertisement

ਕੋਲਕਾਤਾ ਦੇ ਉੱਤਰੀ ਬਾਹਰੀ ਇਲਾਕੇ ਵਿੱਚ ਸਥਿਤ ਕਾਲਜ ਆਫ ਮੈਡੀਸਿਨ ਅਤੇ ਸਾਗਰ ਦੱਤਾ ਹਸਪਤਾਲ ਦੇ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਇਲਾਜ ਦੌਰਾਨ ਇੱਕ ਮਰੀਜ਼ ਦੀ ਮੌਤ ਮਗਰੋਂ ਸਿਹਤ ਸੰਸਥਾ ਵਿੱਚ ਡਾਕਟਰਾਂ ਅਤੇ ਨਰਸਾਂ ’ਤੇ ਕਥਿਤ ਹਮਲੇ ਦੇ ਵਿਰੋਧ ਵਿੱਚ ਕੰਮ ਬੰਦ ਰੱਖਿਆ ਹੋਇਆ ਹੈ। ਡਾਕਟਰਾਂ ਨੇ ਕਿਹਾ ਕਿ ਕੰਮ ਵਾਲੀ ਥਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਲਈ ਚੱਲ ਰਿਹਾ ਉਨ੍ਹਾਂ ਦਾ ਪ੍ਰਦਰਸ਼ਨ ਗ਼ੈਰ-ਸਿਆਸੀ ਹੈ ਅਤੇ ਕਿਸੇ ਵੀ ਸਿਆਸੀ ਆਗੂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Advertisement

ਪ੍ਰਦਰਸ਼ਨਕਾਰੀਆਂ ਵਿੱਚੋਂ ਇੱਕ ਨੇ ਪੱਛਮੀ ਬੰਗਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭੰਕਰ ਨੂੰ ਕਿਹਾ, ‘‘ਇਹ ਬਿਹਤਰ ਸਿਹਤ ਸੇਵਾ, ਬੁਨਿਆਦੀ ਢਾਂਚੇ ਅਤੇ ਕੰਮ ਵਾਲੀਆਂ ਥਾਵਾਂ ’ਤੇ ਡਾਕਟਰਾਂ, ਨਰਸਾਂ ਤੇ ਹੋਰ ਸਿਹਤ ਕਰਮੀਆਂ ਦੀ ਪੁਖ਼ਤਾ ਸੁਰੱਖਿਆ ਲਈ ਨਾਗਰਿਕਾਂ ਦਾ ਸਾਂਝਾ ਅੰਦੋਲਨ ਹੈ। ਇਹ ਜੂਨੀਅਰ ਡਾਕਟਰਾਂ ਦਾ ਮੰਚ ਹੈ। ਕਿਰਪਾ ਕਰ ਕੇ ਤੁਸੀਂ ਇਹ ਥਾਂ ਛੱਡ ਦਿਓ ਅਤੇ ਅਸੀਂ ਤੁਹਾਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਾਂ।’’

ਸ਼ੁਭੰਕਰ ਸਰਕਾਰ ਨੇ ਉਥੋਂ ਜਾਣ ਮਗਰੋਂ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਇੱਥੇ ਆਮ ਨਾਗਰਿਕ ਵਜੋਂ ਆਏ ਹਾਂ, ਨਾ ਕਿ ਸਿਆਸਤਦਾਨ ਵਜੋਂ। ਅਸੀਂ ਡਾਕਟਰਾਂ ਦੀਆਂ ਭਾਵਨਾਵਾਂ ਅਤੇ ਇੱਛਾਵਾਂ ਦਾ ਸਨਮਾਨ ਕਰਦਿਆਂ ਇਹ ਥਾਂ ਛੱਡ ਰਹੇ ਹਾਂ, ਜੋ ਸਾਡੇ ਬੱਚਿਆਂ ਵਰਗੇ ਹਨ।’’

ਉਨ੍ਹਾਂ ਦਾਅਵਾ ਕੀਤਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਵਾਪਸ ਜਾਣ ਲਈ ਨਹੀਂ ਕਿਹਾ। ਕਾਂਗਰਸ ਆਗੂ ਨੇ ਕਿਹਾ, ‘‘ਉਹ ਆਪਣੇ ਅੰਦੋਲਨ ਵਿੱਚ ਕੋਈ ਸਿਆਸੀ ਰੰਗ ਨਹੀਂ ਚਾਹੁੰਦੇ। ਅਸੀਂ ਅੱਜ ਆਪਣੇ ਨਾਲ ਪਾਰਟੀ ਦਾ ਝੰਡਾ ਵੀ ਨਹੀਂ ਲਿਆਂਦਾ ਸੀ।’’ -ਪੀਟੀਆਈ

Advertisement
×