ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ’ਚ ਬੰਗਾਲੀ ਬੋਲਣ ਵਾਲੇ ਪਰਵਾਸੀ ਪਰਿਵਾਰ ਨੂੰ ਧਮਕਾਇਆ ਗਿਆ: ਮਮਤਾ ਬੈਨਰਜੀ

ਦਿੱਲੀ ਪੁਲੀਸ ਵੀਡੀਓ ਨੂੰ ਮਨਘੜਤ ਅਤੇ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਕਰਾਰ ਦਿੱਤਾ
Advertisement

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਵਿੱਚ ਕਥਿਤ ਤੌਰ ’ਤੇ ਹਮਲੇ ਦਾ ਸ਼ਿਕਾਰ ਹੋਈ ਇੱਕ ਬੰਗਾਲੀ ਬੋਲਣ ਵਾਲੀ ਔਰਤ ਅਤੇ ਉਸਦੇ ਬੱਚੇ ਨੂੰ ਧਮਕਾਇਆ ਗਿਆ ਸੀ। ਬੈਨਰਜੀ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝਾ ਕੀਤਾ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਕਿ ਕੌਮੀ ਰਾਜਧਾਨੀ ਵਿੱਚ ਇੱਕ ਬੰਗਾਲੀ ਬੋਲਣ ਵਾਲੀ ਔਰਤ ਅਤੇ ਉਸਦੇ ਬੱਚੇ 'ਤੇ ਉਨ੍ਹਾਂ ਦੀ ਭਾਸ਼ਾ ਬੋਲਣ ਕਾਰਨ ਹਮਲਾ ਕੀਤਾ ਗਿਆ ਸੀ। ਹਾਲਾਂਕਿ, ਦਿੱਲੀ ਪੁਲੀਸ ਨੇ ਬੈਨਰਜੀ ਦੁਆਰਾ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਮਨਘੜਤ ਅਤੇ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਕਰਾਰ ਦਿੱਤਾ ਹੈ।

ਬੈਨਰਜੀ ਨੇ ਬੀਰਭੂਮ ਜ਼ਿਲ੍ਹੇ ਵਿੱਚ ਕਿਹਾ, ‘‘ਉਨ੍ਹਾਂ ਨੂੰ ਵੱਖ-ਵੱਖ ਪੁਲੀਸ ਥਾਣਿਆਂ ਵਿੱਚ ਲਿਜਾਇਆ ਗਿਆ ਜਿਵੇਂ ਕਿ ਮੈਂ ਕੱਲ੍ਹ ਭਵਿੱਖਬਾਣੀ ਕੀਤੀ ਸੀ। ਉਨ੍ਹਾਂ ਨੂੰ ਧਮਕਾਇਆ ਗਿਆ। ਅਸੀਂ ਚਾਹੁੰਦੇ ਹਾਂ ਕਿ ਉਹ ਵਾਪਸ ਆਉਣ, ਕੌਣ ਸੱਚ ਬੋਲ ਰਿਹਾ ਹੈ ਤੇ ਕੌਣ ਝੂਠ ਬੋਲ ਰਿਹਾ ਹੈ, ਇਹ ਆਖਰਕਾਰ ਸਾਬਤ ਹੋ ਜਾਵੇਗਾ।’’ ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਤ ਰਾਜਾਂ ਵਿੱਚ ਬੰਗਾਲੀ ਬੋਲਣ ਵਾਲੇ ਪਰਵਾਸੀ ਮਜ਼ਦੂਰਾਂ ਨੂੰ ਜੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨ੍ਹਾਂ ਨੂੰ ਬੰਗਾਲ ਵਾਪਸ ਆ ਜਾਣਾ ਚਾਹੀਦਾ ਹੈ।

Advertisement

ਦਿੱਲੀ ਦੇ ਡਿਪਟੀ ਕਮਿਸ਼ਨਰ ਆਫ ਪੁਲੀਸ (ਈਸਟ) ਅਭਿਸ਼ੇਕ ਧਨਿਆ ਨੇ ਦੱਸਿਆ ਕਿ ਪੁਲਿਸ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਦੁਆਰਾ 'ਐਕਸ' 'ਤੇ ਸਾਂਝੇ ਕੀਤੇ ਵੀਡੀਓ ਦਾ ਤੁਰੰਤ ਨੋਟਿਸ ਲਿਆ, ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਔਰਤ ਅਤੇ ਉਸਦੇ ਬੱਚੇ ’ਤੇ ਦਿੱਲੀ ਪੁਲਿਸ ਕਰਮਚਾਰੀਆਂ ਵੱਲੋਂ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ। ਅਧਿਕਾਰੀ ਨੇ ਅੱਗੇ ਕਿਹਾ, ‘‘ਲਗਾਤਾਰ ਪੁੱਛਗਿੱਛ ਦੌਰਾਨ ਔਰਤ ਨੇ ਮੰਨਿਆ ਕਿ ਉਸ ਦੇ ਰਿਸ਼ਤੇਦਾਰ, ਜੋ ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਤੋਂ ਇੱਕ ਰਾਜਨੀਤਿਕ ਕਾਰਕੁਨ ਹੈ, ਨੇ ਉਸਨੂੰ ਵੀਡੀਓ ਬਣਾਉਣ ਲਈ ਕਿਹਾ ਸੀ। ਵੀਡੀਓ ਨੂੰ ਫਿਰ ਬੰਗਾਲ ਵਿੱਚ ਸਥਾਨਕ ਤੌਰ ’ਤੇ ਪ੍ਰਸਾਰਿਤ ਕੀਤਾ ਗਿਆ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ।"

Advertisement