ਬੰਗਲੂਰੂ: ਅਦਾਕਾਰਾ ਰਾਮਿਆ ਨੂੰ ਆਨਲਾਈਨ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
ਮਾਂਡਿਆ ਦੀ ਸਾਬਕਾ ਸੰਸਦ ਮੈਂਬਰ ਅਤੇ ਅਦਾਕਾਰਾ ਰਾਮਿਆ ਨੂੰ ਅਸ਼ਲੀਲ ਸੁਨੇਹੇ ਭੇਜਣ ਅਤੇ ‘ਜਬਰ-ਜਨਾਹ ਤੇ ਜਾਨੋਂ ਮਾਰਨ ਦੀਆਂ ਧਮਕੀਆਂ’ ਦੇਣ ਦੇ ਦੋਸ਼ ਹੇਠ ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਇਸ ਹਫ਼ਤੇ ਦੇ ਸ਼ੁਰੂ...
Advertisement
ਮਾਂਡਿਆ ਦੀ ਸਾਬਕਾ ਸੰਸਦ ਮੈਂਬਰ ਅਤੇ ਅਦਾਕਾਰਾ ਰਾਮਿਆ ਨੂੰ ਅਸ਼ਲੀਲ ਸੁਨੇਹੇ ਭੇਜਣ ਅਤੇ ‘ਜਬਰ-ਜਨਾਹ ਤੇ ਜਾਨੋਂ ਮਾਰਨ ਦੀਆਂ ਧਮਕੀਆਂ’ ਦੇਣ ਦੇ ਦੋਸ਼ ਹੇਠ ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਇਸ ਹਫ਼ਤੇ ਦੇ ਸ਼ੁਰੂ ਵਿੱਚ ਰਾਮਿਆ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਪੁਲੀਸ ਕਮਿਸ਼ਨਰ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਧਮਕੀ ਭਰੀ ਸਮੱਗਰੀ ਆਨਲਾਈਨ ਪੋਸਟ ਕਰਨ ਵਿੱਚ ਸਿੱਧੇ ਤੌਰ ’ਤੇ ਸ਼ਾਮਲ 11 ਹੋਰ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਰਾਮਿਆ ਨੇ 28 ਜੁਲਾਈ ਨੂੰ 43 ਸੋਸ਼ਲ ਮੀਡੀਆ ਖਾਤਿਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
Advertisement
Advertisement