ਮਸਜਿਦ ਤੇ ਮਦਰੱਸੇ ਗਏ ਭਾਗਵਤ ਨੂੰ ਇਮਾਮ ਨੇ ‘ਰਾਸ਼ਟਰਪਿਤਾ’ ਕਿਹਾ : The Tribune India

ਮਸਜਿਦ ਤੇ ਮਦਰੱਸੇ ਗਏ ਭਾਗਵਤ ਨੂੰ ਇਮਾਮ ਨੇ ‘ਰਾਸ਼ਟਰਪਿਤਾ’ ਕਿਹਾ

ਮਸਜਿਦ ਤੇ ਮਦਰੱਸੇ ਗਏ ਭਾਗਵਤ ਨੂੰ ਇਮਾਮ ਨੇ ‘ਰਾਸ਼ਟਰਪਿਤਾ’ ਕਿਹਾ

ਇਮਾਮ ਉਮਰ ਅਹਿਮਦ ਇਲਿਆਸੀ ਨਾਲ ਮੁਲਾਕਾਤ ਮਗਰੋਂ ਰਵਾਨਾ ਹੁੰਦੇ ਹੋਏ ਆਰਐੱਸਐੱਸ ਮੁਖੀ ਮੋਹਨ ਭਾਗਵਤ। -ਫੋਟੋ: ਏਐੱਨਆਈ

ਨਵੀਂ ਦਿੱਲੀ, 22 ਸਤੰਬਰ

ਮੁਸਲਮਾਨ ਭਾਈਚਾਰੇ ਤੱਕ ਆਪਣੀ ਪਹੁੰਚ ਵਧਾਉਣ ਦੀ ਮੁਹਿੰਮ ਤਹਿਤ ਆਰਐੱਸਐੱਸ ਮੁਖੀ ਮੋਹਨ ਭਾਗਵਤ ਨੇ ਅੱਜ ਇੱਥੇ ਇੱਕ ਮਸਜਿਦ ਤੇ ਮਦਰੱਸੇ ਦਾ ਦੌਰਾ ਕੀਤਾ ਅਤੇ ਆਲ ਇੰਡੀਆ ਇਮਾਮ ਸੰਗਠਨ ਦੇ ਮੁਖੀ ਅਹਿਮਦ ਇਲਿਆਸੀ ਨਾਲ ਮੁਲਾਕਾਤ ਕੀਤੀ। ਇਮਾਮ ਨੇ ਮਦਰੱਸੇ ’ਚ ਬੱਚਿਆਂ ਨਾਲ ਗੱਲਬਾਤ ਕਰਦਿਆਂ ਆਰਐੱਸਐੱਸ ਮੁਖੀ ਮੋਹਨ ਭਾਗਵਤ ਨੂੰ ਰਾਸ਼ਟਰਪਿਤਾ ਆਖਿਆ। ਉਨ੍ਹਾਂ ਕਿਹਾ, ‘ਉਹ ‘ਰਾਸ਼ਟਰਪਿਤਾ’ ਹਨ। ਅਸੀਂ ਦੇਸ਼ ਦੀ ਮਜ਼ਬੂਤੀ ਲਈ ਕਈ ਮੁੱਦਿਆਂ ’ਤੇ ਚਰਚਾ ਕੀਤੀ।’ ਹਾਲਾਂਕਿ ਭਾਗਵਤ ਨੇ ਇਸ ’ਚ ਦਖਲ ਦਿੰਦਿਆਂ ਕਿਹਾ ਕਿ ਇੱਥੇ ਰਾਸ਼ਟਰ ਦੇ ਸਿਰਫ਼ ਇੱਕ ਹੀ ਪਿਤਾ ਹਨ ਅਤੇ ਹਰ ਕੋਈ ਭਾਰਤ ਦੀ ਸੰਤਾਨ ਹੈ।’

ਆਰਐੱਸਐੱਸ ਮੁਖੀ ਨੇ ਕੇਂਦਰੀ ਦਿੱਲੀ ਦੇ ਕਸਤੂਰਬਾ ਮਾਰਗ ਵਿਚਲੀ ਮਸਜਿਦ ਤੇ ਉੱਤਰੀ ਦਿੱਲੀ ਦੇ ਆਜ਼ਾਦਪੁਰ ’ਚ ਮਦਰੱਸਾ ਤਾਜਵੀਦੁਲ ਕੁਰਾਨ ਦਾ ਦੌਰਾ ਕੀਤਾ। ਇਹ ਪਹਿਲੀ ਵਾਰ ਹੈ, ਜਦੋਂ ਭਾਗਵਤ ਕਿਸੇ ਮਦਰੱਸੇ ’ਚ ਗਏ। ਉਨ੍ਹਾਂ ਨਾਲ ਸੰਘ ਦੇ ਜੁਆਇੰਟ ਸਕੱਤਰ ਕ੍ਰਿਸ਼ਨ ਗੋਪਾਲ ਤੇ ਮੁਸਲਿਮ ਰਾਸ਼ਟਰੀ ਮੰਚ ਦੇ ਆਗੂ ਇੰਦਰੇਸ਼ ਕੁਮਾਰ ਵੀ ਸਨ। ਇਸ ਮੌਕੇ ਇਲਿਆਸੀ ਨੇ ਕਿਹਾ ਕਿ ਆਰਐੱਸਐੱਸ ਮੁਖੀ ਨੇ ਮਦਰੱਸੇ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪ੍ਰਾਰਥਨਾ ਦੇ ਢੰਗ ਵੱਖ ਵੱਖ ਹੋ ਸਕਦੇ ਹਨ ਪਰ ਸਾਰੇ ਧਰਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਇਲਿਆਸੀ ਤੇ ਭਾਗਵਤ ਨੇ ਮਸਜਿਦ ’ਚ ਤਕਰੀਬਨ ਇੱਕ ਘੰਟਾ ਮੁਲਾਕਾਤ ਕੀਤੀ। ਮੀਟਿੰਗ ਮਗਰੋਂ ਇਲਿਆਸੀ ਨੇ ਕਿਹਾ, ‘ਭਾਗਵਤ ਦੇ ਇਸ ਦੌਰੇ ਨਾਲ ਇਹ ਸੁਨੇਹਾ ਜਾਣਾ ਚਾਹੀਦਾ ਹੈ ਕਿ ਅਸੀਂ ਸਾਰੇ ਭਾਰਤ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ। ਸਾਡੇ ਸਾਰਿਆਂ ਲਈ ਦੇਸ਼ ਸਭ ਤੋਂ ਪਹਿਲਾਂ ਹੈ। ਸਾਡਾ ਡੀਐੱਨਏ ਇੱਕ ਹੈ। ਅਸੀਂ ਸਿਰਫ਼ ਧਰਮ ਤੇ ਪੂਜਾ-ਪਾਠ ਕਰਨ ਦੇ ਢੰਗਾਂ ਤੋਂ ਵੱਖਰੇ ਹਾਂ।’ ਸੰਘ ਮੁਖੀ ਦੇ ਦੌਰੇ ਤੋਂ ਬਾਅਦ ਸੰਘ ਦੇ ਪ੍ਰਚਾਰ ਪ੍ਰਮੁੱਖ ਸੁਨੀਲ ਅੰਬੇਡਕਰ ਨੇ ਕਿਹਾ ਕਿ ਮੋਹਨ ਭਾਗਵਤ ਹਰ ਭਾਈਚਾਰੇ ਦੇ ਲੋਕਾਂ ਨੂੰ ਮਿਲ ਰਹੇ ਹਨ। ਇਹ ਆਮ ਸੰਵਾਦ ਪ੍ਰਕਿਰਿਆ ਜਾਰੀ ਰੱਖਣ ਦਾ ਇੱਕ ਹਿੱਸਾ ਹੈ। -ਪੀਟੀਆਈ

ਕਰਨਾਟਕ ਹਿਜਾਬ ਪਾਬੰਦੀ: ਸੁਪਰੀਮ ਕੋਰਟ ਨੇ ਪਟੀਸ਼ਨਾਂ ’ਤੇ ਫੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉਨ੍ਹਾਂ ਪਟੀਸ਼ਨਾਂ ’ਤੇ ਅੱਜ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਜਿਨ੍ਹਾਂ ਵਿੱਚ ਕਰਨਾਟਕ ਹਾਈ ਕੋਰਟ ਦੇ ਸੂਬੇ ਦੀਆਂ ਸਿੱਖਿਆ ਸੰਸਥਾਵਾਂ ’ਚ ਹਿਜਾਬ ’ਤੇ ਲਗਾਈ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈ ਕੋਰਟ ਨੇ 15 ਮਾਰਚ ਨੂੰ ਉਡੂਪੀ ਵਿੱਚ ‘ਗੌਰਮਿੰਟ ਪ੍ਰੀ-ਯੂਨੀਵਰਸਿਟੀ ਗਰਲਜ਼ ਕਾਲਜ’ ਦੀਆਂ ਮੁਸਲਮਾਨ ਵਿਦਿਆਰਥਣਾਂ ਦੇ ਇਕ ਵਰਗ ਵੱਲੋਂ ਦਾਇਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ ਜਿਨ੍ਹਾਂ ਵਿੱਚ ਉਨ੍ਹਾਂ ਨੇ ਕਲਾਸਾਂ ਅੰਦਰ ਹਿਜਾਬ ਪਹਿਨਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਸੁਪਰੀਮ ਕੋਰਟ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀਆਂ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਸਟਿਸ ਹੇਮੰਤ ਗੁਪਤਾ ਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਅੱਜ ਇਸ ਮਾਮਲੇ ’ਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All