ਕੋਟਾ, 8 ਦਸੰਬਰ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੇ 92ਵੇਂ ਦਿਨ ਦੇ ਤਹਿਤ ਅੱਜ ਰਾਜਸਥਾਨ ਦੇ ਕੋਟਾ ਸ਼ਹਿਰ ਤੋਂ ਆਪਣੀ ਪਦਯਾਤਰਾ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ ਨੇ ‘ਕੋਚਿੰਗ ਹੱਬ’ ਕੋਟਾ ਵਿਖੇ ਉਨ੍ਹਾਂ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ‘ਚ ਇਕੱਠੇ ਹੋਏ ਵਿਦਿਆਰਥੀਆਂ ਨਾਲ ਕੁਝ ਸਮਾਂ ਗੱਲਬਾਤ ਵੀ ਕੀਤੀ। ਰਾਹੁਲ ਨੇ ਵਿਦਿਆਰਥੀਆਂ ਨੂੰ ‘ਭਾਰਤ ਦਾ ਭਵਿੱਖ’ ਕਰਾਰ ਦਿੱਤਾ। ਉਨ੍ਹਾਂ ਨੇ ਯਾਤਰਾ ਵਿੱਚ ਇਕੱਠੇ ਹੋਏ ਲੋਕਾਂ ਨੂੰ ‘ਭਾਰਤ ਜੋੜੋ’ ਦਾ ਨਾਅਰਾ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ।