ਉਜੈਨ (ਮੱਧ ਪ੍ਰਦੇਸ਼), 1 ਦਸੰਬਰ
ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਅਗਵਾਈ ‘ਚ ‘ਭਾਰਤ ਜੋੜੋ ਯਾਤਰਾ’ ਇਕ ਦਿਨ ਦੇ ਆਰਾਮ ਤੋਂ ਬਾਅਦ ਅੱਜ ਸਵੇਰੇ ਉਜੈਨ ਤੋਂ ਸ਼ੁਰੂ ਹੋ ਕੇ ਮੱਧ ਪ੍ਰਦੇਸ਼ ਦੇ ਆਖਰੀ ਜ਼ਿਲ੍ਹੇ ਆਗਰ ਮਾਲਵਾ ਵੱਲ ਰਵਾਨਾ ਹੋਈ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ, ਰਾਜ ਸਭਾ ਮੈਂਬਰ ਦਿਗਵਿਜੇ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮਚੰਦ ਗੁੱਡੂ, ਆਲ ਇੰਡੀਆ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਸ਼ੋਭਾ ਓਝਾ ਅਤੇ ਅਭਿਨੇਤਰੀ ਸਵਰਾ ਭਾਸਕਰ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਸਨ।