
ਭਾਰਤ ਜੋੜੋ ਯਾਤਰਾ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਬੌਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ। -ਫੋਟੋ: ਪੀਟੀਆਈ
ਜੰਮੂ, 24 ਜਨਵਰੀ
ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਅੱਜ ਜੰਮੂ-ਕਸ਼ਮੀਰ ਦੇ ਨਗਰੋਟਾ ਤੋਂ ਅੱਜ ਮੁੜ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਜਿਸ ਵਿੱਚ ਅਦਾਕਾਰਾ ਤੋਂ ਸਿਆਸਤਦਾਨ ਬਣੀ ਉਰਮਿਲਾ ਮਤੋਂਡਕਰ ਅਤੇ ਕਈ ਹੋਰ ਨੇਤਾ ਵੀ ਸ਼ਾਮਲ ਹੋਏ। ਫੌਜ ਦੇ ਗੜ੍ਹ ਵਜੋਂ ਜਾਣੇ ਜਾਂਦੇ ਨਗਰੋਟਾ ਤੋਂ ਸਵੇਰੇ 8 ਵਜੇ ਯਾਤਰਾ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ ਉਰਮਿਲਾ ਮਤੋਂਡਕਰ ਨੇ ਰਾਹੁਲ ਗਾਂਧੀ ਨਾਲ ਚੱਲਣਾ ਸ਼ੁਰੂ ਕੀਤਾ ਜਿੱਥੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਸੜਕ ਕਿਨਾਰੇ ਖੜ੍ਹ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਯਾਤਰਾ ਦੇਸ਼ ਵਿੱਚ ਲੋਕਾਂ ਦੀ ‘ਸੋਚ ਬਦਲਣ’ ਵਿੱਚ ਸਫਲ ਹੋਈ ਹੈ ਜਿਸ ਨੇ ਨਫ਼ਰਤ ਨੂੰ ਨਕਾਰ ਕੇ ਕਰੋੜਾਂ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਪਿਆਰ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐੱਸਐੱਸ ਨੇ ਦੇਸ਼ ਵਿੱਚ ਨਫ਼ਰਤ ਦਾ ਮਾਹੌਲ ਬਣਾਇਆ ਹੈ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵੇਗੌੜਾ ਨੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਭਾਰਤ ਜੋੜੋ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ