ਭਾਰਤ ਪੈਟਰੋਲੀਅਮ ਮੁੰਬਈ ਨੇ ਬੀ ਐੱਸ ਐੱਫ ਜਲੰਧਰ ਨੂੰ 2-1 ਨਾਲ ਹਰਾਇਆ
ਪਹਿਲਾ ਲੀਗ ਮੈਚ ਪੂਲ ‘ਸੀ’ ਵਿੱਚ ਭਾਰਤ ਪੈਟਰਲੀਅਮ ਮੁੰਬਈ ਅਤੇ ਬੀ ਐੱਸ ਐੱਫ ਜਲੰਧਰ ਦਰਮਿਆਨ ਖੇਡਿਆ ਗਿਆ। ਖੇਡ ਦੇ 23ਵੇਂ ਮਿੰਟ ਵਿੱਚ ਭਾਰਤ ਪੈਟਰਲੀਅਮ ਮੁੰਬਈ ਦੇ ਮਨਪ੍ਰੀਤ ਸਿੰਘ ਨੇ ਗੋਲ ਕਰ ਕੇ ਸਕੋਰ 1-0 ਕੀਤਾ। ਇਸ ਤੋਂ ਬਾਅਦ ਬੀ ਐੱਸ ਐੱਫ ਜਲੰਧਰ ਦੇ ਕਪਤਾਨ ਹਤਿੰਦਰ ਸਿੰਘ ਨੇ ਖੇਡ ਦੇ 41ਵੇਂ ਮਿੰਟ ਵਿੱਚ ਗੋਲ ਕਰ ਕੇ ਸਕੋਰ 1-1 ਕੀਤਾ। ਖੇਡ ਦੇ 47ਵੇਂ ਮਿੰਟ ਵਿੱਚ ਭਾਰਤ ਪੈਟਰੋਲੀਅਮ ਦੇ ਮਨਪ੍ਰੀਤ ਸਿੰਘ ਨੇ ਇਕ ਹੋਰ ਗੋਲ ਕਰ ਕੇ ਸਕੋਰ 2-1 ਕਰਦਿਆਂ ਮੈਚ ਜਿੱਤ ਲਿਆ ਅਤੇ ਤਿੰਨ ਅੰਕ ਹਾਸਲ ਕਰ ਲਏ। ਦੂਜਾ ਲੀਗ ਮੈਚ ਪੂਲ ‘ਏ’ ਵਿੱਚ ਪਿਛਲੇ ਸਾਲ ਦੀ ਜੇਤੂ ਇੰਡੀਅਨ ਆਇਲ ਮੁੰਬਈ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਦਰਮਿਆਨ ਖੇਡਿਆ ਗਿਆ। ਖੇਡ ਦੇ 10ਵੇਂ ਮਿੰਟ ਵਿੱਚ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਸੁਰਦਰਸ਼ਨ ਸਿੰਘ ਨੇ ਗੋਲ ਕਰ ਕੇ ਸਕੋਰ 1-0 ਕੀਤਾ। ਅੱਧੇ ਸਮੇਂ ਤੱਕ ਰੇਲ ਕੋਚ ਫੈਕਟਰੀ 1-0 ਨਾਲ ਅੱਗੇ ਸੀ। ਖੇਡ ਦੇ 18ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਸੁਮਿਤ ਕੁਮਾਰ ਨੇ ਗੋਲ ਕਰ ਕੇ ਸਕੋਰ 1-1 ਕੀਤਾ। ਖੇਡ ਦੇ 25ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਕੌਮਾਂਤਰੀ ਖਿਡਾਰੀ ਅਫਾਨ ਯੂਸਫ ਨੇ ਗੋਲ ਕਰ ਕੇ ਸਕੋਰ 2-1 ਕੀਤਾ। ਖੇਡ ਦੇ 30ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਕੌਮਾਂਤਰੀ ਖਿਡਾਰੀ ਤਲਵਿੰਦਰ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰ ਕੇ ਸਕੋਰ 3-1 ਕੀਤਾ। ਖੇਡ ਦੇ 41ਵੇਂ ਮਿੰਟ ਵਿੱਚ ਰੇਲ ਕੋਚ ਫੈਕਟਰੀ ਦੇ ਜੋਗਿੰਬਰ ਰਾਵਤ ਨੇ ਗੋਲ ਕਰ ਕੇ ਸਕੋਰ 2-3 ਕੀਤਾ। ਖੇਡ ਦੇ 49ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਤਲਵਿੰਦਰ ਸਿੰਘ ਨੇ ਗੋਲ ਕਰ ਕੇ ਸਕੋਰ 4-2 ਕੀਤਾ। ਖੇਡ ਦੇ 56ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਰੋਸ਼ਨ ਮਿੰਜ ਨੇ ਗੋਲ ਕਰ ਕੇ ਸਕੋਰ 5-2 ਕੀਤਾ। ਇੰਡੀਅਨ ਆਇਲ ਨੇ ਇਹ ਮੈਚ ਜਿੱਤ ਕੇ ਤਿੰਨ ਅੰਕ ਹਾਸਲ ਕਰ ਲਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਅਮੋਲਕ ਸਿੰਘ ਗਾਖਲ (ਅਮਰੀਕਾ) ਜਿਨ੍ਹਾਂ ਵੱਲੋਂ ਟੂਰਨਾਮੈਂਟ ਦੀ ਜੇਤੂ ਟੀਮ ਨੂੰ 5.51 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਣਾ ਹੈ, ਸੁਖਜੀਤ ਸਿੰਘ ਚੀਮਾ (ਪੁਖਰਾਜ), ਇੰਡੀਅਨ ਆਇਲ ਦੇ ਕਾਰਜਕਾਰੀ ਡਾਇਰੈਕਟਰ ਆਸ਼ੂਤੋਸ਼ ਗੁਪਤਾ, ਕੌਮਾਂਤਰੀ ਖਿਡਾਰੀ (ਮਲੇਸ਼ੀਆ) ਸਿਲਵੀ ਰਾਜੂ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ।
ਅੱਜ ਦੇ ਮੈਚ
ਪੰਜਾਬ ਐਂਡ ਸਿੰਧ ਬੈਂਕ ਦਿੱਲੀ ਬਨਾਮ ਭਾਰਤੀ ਏਅਰ ਫੋਰਸ- ਸ਼ਾਮ 4.30 ਵਜੇ
ਭਾਰਤੀ ਰੇਲਵੇ ਬਨਾਮ ਸੀ ਆਰ ਪੀ ਐੱਫ ਦਿੱਲੀ- ਸ਼ਾਮ 5.45 ਵਜੇ
