ਨਵੀਂ ਦਿੱਲੀ, 17 ਅਗਸਤ
ਹਿਮਾਚਲ ਪ੍ਰਦੇਸ਼ ਤੋਂ ਕਾਂਗਰਸ ਦੇ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਕਾਜਲ ਕਾਂਗੜਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ, ਜਦਕਿ ਰਾਣਾ ਨਾਲਾਗੜ੍ਹ ਤੋਂ ਵਿਧਾਇਕ ਹਨ। ਕਾਜਲ ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਕਾਰਜਕਾਰੀ ਪ੍ਰਧਾਨ ਸਨ ਤੇ ਕਾਂਗਰਸ ਨੇ ਮੰਗਲਵਾਰ ਦੇਰ ਰਾਤ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਰਾਣਾ ਸੂਬਾ ਇਕਾਈ ਦੇ ਮੀਤ ਪ੍ਰਧਾਨ ਸਨ।