ਸ਼ਿਲੌਂਗ, 25 ਨਵੰਬਰ
ਮੇਘਾਲਿਆ ਵਿਧਾਨ ਸਭਾ ਵਿੱਚ ਕਾਂਗਰਸ ਦੇ 17 ਵਿੱਚੋਂ 12 ਵਿਧਾਇਕ ਅੱਜ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ, ਜਿਸ ਨਾਲ ਉੱਤਰ-ਪੂਰਬੀ ਰਾਜ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਨੇਤਾ ਸਾਬਕਾ ਮੁੱਖ ਮੰਤਰੀ ਮੁਕੁਲ ਸੰਗਮਾ ਨੇ ਕਿਹਾ ਕਿ ਮਮਤਾ ਬੈਨਰਜੀ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਬਦਲਣ ਦਾ ਫੈਸਲਾ ਲੋਕਾਂ ਦੀ ਸਭ ਤੋਂ ਵਧੀਆ ਸੇਵਾ ਕਰਨ ਲਈ ਕੀਤਾ ਗਿਆ ਹੈ।