DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਰ ਐੱਸ ਐੱਸ ਦੀ ਕਹਿਣੀ ਤੇ ਕਰਨੀ ’ਚ ਵੱਡਾ ਫ਼ਰਕ: Mayawati

ਸੰਘ ’ਚ ਭਰੋਸੇਯੋਗਤਾ ਦੀ ਘਾਟ ਦੱਸੀ; ਸਾਰੀਆਂ ਚੋਣਾਂ ਇਕੱਲਿਆਂ ਲਡ਼ਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
Lucknow: BSP supremo Mayawati chairs a meeting with senior party office-bearers and state-level leaders, at the party office, in Lucknow, Uttar Pradesh, Thursday, Sept. 3, 2026. (PTI Photo/Nand Kumar)(PTI09_03_2026_000149B)
Advertisement
ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਨੇ ਆਰ ਐੱਸ ਐੱਸ ਮੁਖੀ ਮੋਹਨ ਭਾਗਵਤ ਵੱਲੋਂ ਹਾਲ ਹੀ ਦੇ ਅਮਰੀਕੀ ਦੌਰੇ ਦੌਰਾਨ ਦਿੱਤੇ ਗਏ ਬਿਆਨਾਂ ਦਾ ਹਵਾਲਾ ਦਿੰਦਿਆਂ ਅੱਜ ਰਾਸ਼ਟਰੀ ਸੋਇਮਸੇਵਕ ਸੰਘ ’ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਇਸ ਸੰਗਠਨ ਵਿੱਚ ਭਰੋਸੇਯੋਗਤਾ ਦੀ ਘਾਟ ਹੈ ਕਿਉਂਕਿ ਇਸ ਦੀ ਕਹਿਣੀ ਤੇ ਕਰਨੀ ਵਿੱਚ ਵੱਡਾ ਫ਼ਰਕ ਹੈ।

ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਮਾਇਆਵਤੀ ਨੇ ਕਿਹਾ, ‘‘ਬਹੁਜਨ ਸਮਾਜ ਨਾਲ ਸਬੰਧਤ ਕਰੋੜਾਂ ਲੋਕਾਂ ਦੇ ਅਸਲ ਹਿੱਤਾਂ ਅਤੇ ਭਲਾਈ, ਉਨ੍ਹਾਂ ਦੇ ਰਾਖਵੇਂਕਰਨ ਦੇ ਸੰਵਿਧਾਨਕ ਅਧਿਕਾਰ ਅਤੇ ਔਰਤਾਂ, ਮੁਸਲਮਾਨਾਂ ਤੇ ਹੋਰ ਧਾਰਮਿਕ ਘੱਟਗਿਣਤੀਆਂ ਦੀ ਸੁਰੱਖਿਆ, ਮਾਣ-ਸਤਿਕਾਰ ਅਤੇ ਧਾਰਮਿਕ ਆਜ਼ਾਦੀ ਦੇ ਮਾਮਲਿਆਂ ਵਿੱਚ ਆਰ ਐੱਸ ਐੱਸ ਦੀ ਕਹਿਣੀ ਅਤੇ ਕਰਨੀ ਵਿੱਚ ਵੱਡਾ ਫ਼ਰਕ ਹੈ। ਇਹੀ ਕਾਰਨ ਹੈ ਕਿ ਇਸ ਵਿੱਚ ਭਰੋਸੇਯੋਗਤਾ ਦੀ ਘਾਟ ਹੈ।’’

Advertisement

ਮਾਇਆਵਤੀ ਨੇ ਪਾਰਟੀ ਦੇ ਕੌਮੀ ਪੱਧਰੀ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਭਤੀਜੇ ਆਕਾਸ਼ ਆਨੰਦ ਨੂੰ ਸਿਆਸੀ ਤੌਰ ’ਤੇ ਹੋਰ ਸਿਆਣਾ ਹੋਣ ਦੀ ਲੋੜ ਹੈ ਅਤੇ ਉਨ੍ਹਾਂ ਉਸ ਨੂੰ ਪਾਰਟੀ ਵਿੱਚ ਕੋਈ ਵੀ ਵੱਡੀ ਜ਼ਿੰਮੇਵਾਰੀ ਨਾ ਸੌਂਪਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ, ‘‘ਮੈਂ ਆਕਾਸ਼ ਆਨੰਦ ਨੂੰ ਪਾਰਟੀ ਵਿੱਚ ਕੰਮ ਕਰਨ ਦੀ ਖੁੱਲ੍ਹ ਦਿੱਤੀ ਹੈ, ਜੋ ਤੁਹਾਡੇ ਸਾਰਿਆਂ ਦੇ ਸਾਹਮਣੇ ਹੈ ਪਰ ਆਕਾਸ਼ ਆਨੰਦ ਨੂੰ ਹਾਲੇ ਹੋਰ ਸਿਆਣਾ ਹੋਣ ਦੀ ਲੋੜ ਹੈ। ਉਦੋਂ ਤੱਕ ਉਸ ਨੂੰ ਪਾਰਟੀ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦੇਣਾ ਸਹੀ ਨਹੀਂ ਹੋਵੇਗਾ।’’ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਦੇਸ਼ ਭਰ ਵਿੱਚ ਹੋਣ ਵਾਲੀਆਂ ਸਾਰੀਆਂ ਚੋਣਾਂ ਆਪਣੇ ਦਮ ’ਤੇ ਇਕੱਲਿਆਂ ਹੀ ਲੜਨ ਦਾ ਫ਼ੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਕਾਂਗਰਸ ਨੂੰ ‘ਦਲਿਤ ਅਤੇ ਅੰਬੇਡਕਰ ਵਿਰੋਧੀ’ ਕਰਾਰ ਦਿੱਤਾ।

Advertisement

Advertisement
×