ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 5 ਦਸੰਬਰ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਾਗਾਲੈਂਡ ਵਿੱਚ ਸੁਰੱਖਿਆ ਆਪਰੇਸ਼ਨ ਦੌਰਾਨ ਆਮ ਲੋਕਾਂ ਦੀ ਜਾਨ ਜਾਣ ਦਾ ਉਨ੍ਹਾਂ ਨੂੰ ਵੱਡਾ ਦੁੱਖ ਹੈ। ਸ਼ਾਹ ਨੇ ਇਕ ਟਵੀਟ ਵਿਚ ਕਿਹਾ, ‘‘ਮੈਂ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਜ਼ਾਹਿਰ ਕਰਦਾ ਹਾਂ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਗਠਿਤ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ ਇਸ ਪੂਰੇ ਮਾਮਲੇ ਦੀ ਤਫ਼ਸੀਲ ’ਚ ਘੋਖ ਕਰੇਗੀ।’’