Bihar assembly election: ਬਸਪਾ ਵੱਲੋਂ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ
ਮਾਇਆਵਤੀ ਤੇ ਆਕਾਸ਼ ਆਨੰਦ ਸਮੇਤ 38 ਸਟਾਰ ਪ੍ਰਚਾਰਕਾਂ ਦਾ ਵੀ ਐਲਾਨ
Advertisement
Bihar assembly election: ਬਹੁਜਨ ਸਮਾਜ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ 2025 ਲਈ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ: Bihar assembly polls ਜੇਡੀਯੂ ਵੱਲੋਂ 44 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
Advertisement
BSP ਵੱਲੋਂ ਅੱਜ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਪਾਰਟੀ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਜਾਰੀ ਪਹਿਲੀ ਸੂਚੀ ਵਿੱਚ 42 ਜਦਕਿ ਦੂਜੀ ਸੂਚੀ ਵਿੱਚ 48 ਉਮੀਦਵਾਰਾਂ ਦੇ ਨਾਂ ਹਨ। ਬਿਆਨ ’ਚ ਕਿਹਾ ਗਿਆ ਹੈ ਕਿ ਪਾਰਟੀ ਮੁਖੀ ਮਾਇਆਵਤੀ ਨੇ ਬਿਹਾਰ ਦੀਆਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ ਤੇ ਕਿਸੇ ਵੀ ਗੱਠਜੋੜ ਨਾਲ ਸਮਝੌਤਾ ਨਾ ਕਰਨ ਦੀ ਗੱਲ ਕਹੀ ਹੈ। ਪਾਰਟੀ ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਮਾਇਆਵਤੀ ਅਤੇ ਉਨ੍ਹਾਂ ਦੇ ਭਤੀਜੇ ਤੇ ਪਾਰਟੀ ਦੇ ਕੌਮੀ ਕਨਵੀਨਰ ਆਕਾਸ਼ ਆਨੰਦ ਤੋਂ ਇਲਾਵਾ 38 ਹੋਰ ਆਗੂ ਸ਼ਾਮਲ ਹਨ।
Advertisement