ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਿਆ ਤੇ ਨਾਲ ਹੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ : The Tribune India

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਿਆ ਤੇ ਨਾਲ ਹੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਿਆ ਤੇ ਨਾਲ ਹੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ

ਪਟਨਾ, 9 ਅਗਸਤ

ਨਿਤੀਸ਼ ਕੁਮਾਰ ਤੇ ਆਰਜੇਡੀ ਆਗੂ ਤੇਜਸਵੀ ਯਾਦਵ ਬੁੱਧਵਾਰ ਨੂੰ ਬਾਅਦ ਦੁਪਹਿਰ 2 ਵਜੇ ਰਾਜ ਭਵਨ ਵਿੱਚ ਕ੍ਰਮਵਾਰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਫਾਗੂ ਚੌਹਾਨ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਤੇ ਨਾਲ ਹੀ ਨਵੀਂ ਸਰਕਾਰ ਬਣਾਉਣ ਲਈ 165 ਵਿਧਾਇਕਾਂ ਦਾ ਸਮਰਥਨ ਦਾ ਦਾਅਵਾ ਕੀਤਾ ਹੈ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਵੀ ਕਰ ਲਿਆ ਹੈ। ਅਸਤੀਫ਼ੇ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀ ਅਗਵਾਈ ਹੇਠਲਾ ਐੱਨਡੀਏ ਛੱਡ ਦਿੱਤਾ ਹੈ। ਇਸ ਤੋਂ ਪਹਿਲਾਂ ਸ੍ਰੀ ਕੁਮਾਰ ਆਪਣਾ ਅਸਤੀਫ਼ਾ ਦੇੇਣ ਲਈ ਰਾਜ ਭਵਨ ਪੁੱਜੇ। ਅਸਤੀਫ਼ੇ ਦਾ ਫ਼ੈਸਲਾ ਜੇਡੀਯੂ ਦੇ ਵਿਧਾਇਕ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਨਿਤੀਸ਼ ਕੁਮਾਰ ਦੇ ਸਮਰਥਕ ਇਲਜ਼ਾਮ ਲਗਾ ਰਹੇ ਹਨ ਕਿ ਭਾਜਪਾ ਮਹਾਰਾਸ਼ਟਰ ਵਾਂਗ ਜੇਡੀਯੂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All