Bihar Election: ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰ 4 ਨੂੰ ਕਰਨਗੇ ਪਟਨਾ ਦਾ ਦੌਰਾ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਵਿਵੇਕ ਜੋਸ਼ੀ ਤੇ ਐੱਸ ਐੱਸ ਸੰਧੂ ਬਿਹਾਰ ਵਿੱਚ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸ਼ਨਿਚਰਵਾਰ ਤੋਂ ਦੋ ਦਿਨਾਂ ਲਈ ਪਟਨਾ ਦਾ ਦੌਰਾ ਕਰਨਗੇ। 243 ਮੈਂਬਰੀ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ...
Advertisement
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਵਿਵੇਕ ਜੋਸ਼ੀ ਤੇ ਐੱਸ ਐੱਸ ਸੰਧੂ ਬਿਹਾਰ ਵਿੱਚ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸ਼ਨਿਚਰਵਾਰ ਤੋਂ ਦੋ ਦਿਨਾਂ ਲਈ ਪਟਨਾ ਦਾ ਦੌਰਾ ਕਰਨਗੇ। 243 ਮੈਂਬਰੀ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖਤਮ ਹੋ ਰਿਹਾ ਹੈ ਅਤੇ ਰਾਜ ਵਿੱਚ ਚੋਣਾਂ ਇਸ ਮਹੀਨੇ ਦੇ ਅਖੀਰ ਜਾਂ ਨਵੰਬਰ ਵਿੱਚ ਕਈ ਗੇੜਾਂ ਵਿੱਚ ਹੋਣ ਦੀ ਸੰਭਾਵਨਾ ਹੈ। ਚੋਣ ਅਥਾਰਿਟੀ ਲਈ ਚੋਣਾਂ ਦੀ ਸਮਾਂ-ਸਾਰਣੀ ਦਾ ਐਲਾਨ ਕਰਨ ਤੋਂ ਪਹਿਲਾਂ ਰਾਜਾਂ ਦਾ ਦੌਰਾ ਕਰਨਾ ਇੱਕ ਆਮ ਅਭਿਆਸ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ 4 ਤੇ 5 ਅਕਤੂਬਰ ਨੂੰ ਰਾਜ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਚੋਣਾਂ ਦੀ ਤਿਆਰੀ ਦੀ ਸਮੀਖਿਆ ਕਰਦੇ ਸਮੇਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉੱਚ ਪੁਲੀਸ, ਪ੍ਰਸ਼ਾਸਨਿਕ ਅਤੇ ਰਾਜ ਚੋਣ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਬਿਹਾਰ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਆਮ, ਪੁਲੀਸ ਅਤੇ ਖਰਚਾ ਅਬਜ਼ਰਵਰਾਂ ਦੀ ਬ੍ਰੀਫਿੰਗ ਵਿੱਚ ਅਧਿਕਾਰੀਆਂ ਨੂੰ ਸਾਰੇ ਚੋਣ ਕਾਨੂੰਨਾਂ, ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਹੋਣ, ਜ਼ਮੀਨੀ ਪੱਧਰ ’ਤੇ ਰਿਪੋਰਟਾਂ ਦੇਣ ਅਤੇ ਨਿਯਮਾਂ ਦੀ ਸਖਤ ਤੇ ਨਿਰਪੱਖ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।
Advertisement