DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਿਹਾਰ: ਚੋਣ ਕਮਿਸ਼ਨ ਵੱਲੋਂ ਸਖ਼ਤੀ ਦੇ ਨਿਰਦੇਸ਼

ਐਨਫੋਰਸਮੈਂਟ ਏਜੰਸੀਆਂ ਨੂੰ ਕਾਰਵਾਈ ਕਰਨ ਲਈ ਕਿਹਾ

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਤੇ ਵਿਵੇਕ ਜੋਸ਼ੀ। -ਫੋਟੋ: ਏਐੱਨਆਈ
Advertisement

ਚੋਣ ਕਮਿਸ਼ਨ ਨੇ ਐਨਫੋਰਸਮੈਂਟ ਏਜੰਸੀਆਂ ਅਤੇ ਸੁਰੱਖਿਆ ਬਲਾਂ ਨੂੰ ਬਿਹਾਰ ਚੋਣਾਂ ਦੌਰਾਨ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਸ਼ੀਲੇ ਪਦਾਰਥਾਂ, ਸ਼ਰਾਬ ਤੇ ਨਕਦੀ ਦਾ ਇਸਤੇਮਾਲ ਨਾ ਹੋਵੇ। ਕਮਿਸ਼ਨ ਨੇ ਕਿਹਾ ਕਿ ਇਹ ਮੀਟਿੰਗ ਚੋਣਾਂ ਵਿੱਚ ਨਕਦੀ ਤੇ ਹੋਰ ਵਸਤਾਂ ਦੇ ਲਾਲਚ ਦੇ ਨੁਕਸਾਨਦਾਇਕ ਪ੍ਰਭਾਵਾਂ ਤੋਂ ਨਜਿੱਠਣ ਲਈ ਵਿਆਪਕ ਰੂੂਪਰੇਖਾ ਉਲੀਕਣ ਲਈ ਕੀਤੀ ਗਈ ਸੀ।

ਵੱਖ-ਵੱਖ ਏਜੰਸੀਆਂ ਨੇ ਕਮਿਸ਼ਨ ਨੂੰ ਆਪਣੀਆਂ ਤਿਆਰੀਆਂ, ਲਾਲਚ ਮੁਕਤ ਚੋਣਾਂ ਯਕੀਨੀ ਬਣਾਉਣ ਲਈ ਕੀਤੇ ਉਪਾਵਾਂ ਅਤੇ ਤਜਵੀਜ਼ਤ ਕਦਮਾਂ ਬਾਰੇ ਜਾਣਕਾਰੀ ਦਿੱਤੀ। ਚੋਣ ਕਮਿਸ਼ਨ ਨੇ ਕਿਹਾ ਕਿ ਮੀਟਿੰਗ ਦੌਰਾਨ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਨਕਦੀ ਅਤੇ ਹੋਰ ਵਸਤਾਂ ਦੇ ਲਾਲਚ ਦੇ ਇਸਤੇਮਾਲ ’ਤੇ ਰੋਕ ਲਗਾਉਣ ਨਾਲ ਸਬੰਧਿਤ ਕਈ ਵਿਸ਼ਿਆਂ ’ਤੇ ਚਰਚਾ ਕੀਤੀ ਗਈ। ਕਮਿਸ਼ਨ ਨੇ ਨਿਰਦੇਸ਼ ਦਿੱਤਾ ਹੈ ਕਿ ਪ੍ਰਭਾਵੀ ਕਾਰਵਾਈ ਲਈ ਕਾਨੂੰਨ ਐਨਫੋਰਸਮੈਂਟ ਏਜੰਸੀਆਂ ਵਿਚਾਲੇ ਆਰਥਿਕ ਅਪਰਾਧਾਂ ਦੀ ਖੁਫੀਆ ਜਾਣਕਾਰੀ ਦਾ ਲੈਣ-ਦੇਣ ਅਤੇ ਸਹਿਯੋਗ ਹੋਣਾ ਚਾਹੀਦਾ ਹੈ। ਕਮਿਸ਼ਨ ਨੇ ਕੌਮੀ, ਸੂਬਾਈ ਅਤੇ ਜ਼ਿਲ੍ਹਾ ਪੱਧਰੀ ਹਰੇਕ ਏਜੰਸੀ ਦੇ ਅੰਦਰ ਅੰਤਰ-ਏਜੰਸੀ ਤਾਲਮੇਲ ’ਤੇ ਜ਼ੋਰ ਦਿੱਤਾ।

Advertisement

ਕਮਿਸ਼ਨ ਨੇ ਸਬੰਧਿਤ ਏਜੰਸੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੋਣ ਖੇਤਰਾਂ ਵਿੱਚ ਸਖ਼ਤ ਨਿਗਰਾਨੀ ਕਰਨ ਤਾਂ ਜੋ ਤਸਕਰੀ ਵਾਲੀਆਂ ਵਸਤਾਂ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਨਕਦੀ ਦੀ ਆਵਾਜਾਈ, ਅੰਤਰ-ਰਾਜੀ ਹੱਦਾਂ ਅਤੇ ਕੌਮਾਂਤਰੀ ਸਰਹੱਦਾਂ ਦੀ ਜਾਂਚ ਕੀਤੀ ਜਾ ਸਕੇ।

Advertisement

Advertisement
×