ਭਾਰਤੀ ਚੋਣ ਕਮਿਸ਼ਨ(ECI) ਵੱਲੋਂ ਬਿਹਾਰ ਚੋਣਾਂ ਬਾਰੇ ਤਰੀਕਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਸ਼ਾਮੀਂ 4 ਵਜੇ ਪ੍ਰੈੱਸ ਕਾਨਫਰੰਸ ਸੱਦੀ ਹੈ। ਬਿਹਾਰ ਦੀ 243 ਮੈਂਬਰੀ ਰਾਜ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖਤਮ ਹੋ ਰਿਹਾ ਹੈ। ਬਿਹਾਰ ਚੋਣਾਂ ਵਿੱਚ ਭਾਜਪਾ ਤੇ ਜੇਡੀਯੂ ਦੀ ਅਗਵਾਈ ਵਾਲੇ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ ਅਤੇ ਆਰਜੇਡੀ, ਕਾਂਗਰਸ, ਖੱਬੇਪੱਖੀ ਪਾਰਟੀਆਂ ਦੀ ਸ਼ਮੂਲੀਅਤ ਵਾਲੇ ਵਿਰੋਧੀ ਪਾਰਟੀਆਂ ਦੇ ਮਹਾਂਗਠਜੋੜ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ।
Advertisement
ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਬਿਹਾਰ ਵਿਚ ਛੱਠ ਪੂਜਾ ਦੇ ਤਿਉਹਾਰ ਤੋਂ ਫੌਰੀ ਮਗਰੋਂ ਚੋਣਾਂ ਕਰਵਾਈਆਂ ਜਾਣ ਤਾਂ ਜੋ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਸੂਬੇ ਤੋਂ ਬਾਹਰ ਕੰਮ ਕਰਨ ਵਾਲੇ ਵੱਡੀ ਗਿਣਤੀ ਲੋਕ ਤਿਉਹਾਰਾਂ ਲਈ ਘਰ ਪਰਤਦੇ ਹਨ। ਰਾਜ ਵਿੱਚ 2020 ਦੀਆਂ ਵਿਧਾਨ ਸਭਾ ਚੋਣਾਂ ਕੋਵਿਡ-19 ਮਹਾਂਮਾਰੀ ਦੇ ਪਰਛਾਵੇਂ ਹੇਠ ਤਿੰਨ ਪੜਾਵਾਂ ਵਿੱਚ ਹੋਈਆਂ ਸਨ।
Advertisement
Advertisement
×