DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bihar Election: ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਐਲਾਨ

ਦੋ ਗੇਡ਼ਾਂ ’ਚ ਹੋਣਗੀਆਂ ਵਿਧਾਨ ਸਭਾ ਚੋਣਾਂ; ਪਹਿਲਾ ਗੇਡ਼ 6 ਨਵੰਬਰ ਤੇ ਦੂਜਾ 11 ਨਵੰਬਰ ਨੂੰ; ਵੋਟਾਂ ਦੀ ਗਿਣਤੀ 14 ਨਵੰਬਰ ਨੂੰ; ਬਿਹਾਰ ਵਿੱਚ 7.4 ਕਰੋੜ ਤੋਂ ਵੱਧ ਵੋਟਰ; 14 ਲੱਖ ਨਵੇਂ ਵੋਟਰ

  • fb
  • twitter
  • whatsapp
  • whatsapp
featured-img featured-img
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਬਿਹਾਰ ਵਿਧਾਨ ਸਭਾ ਚੋਣਾਂ ਬਾਰੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਚੋਣ ਕਮਿਸ਼ਨ ਨੇ ਸੋਮਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੋ ਗੇੜਾਂ ਵਿੱਚ ਹੋਣਗੀਆਂ। ਚੋਣਾਂ ਦਾ ਪਹਿਲਾਂ ਗੇੜ 6 ਨਵੰਬਰ ਤੇ ਦੂਜਾ ਗੇੜ 11 ਨਵੰਬਰ ਨੂੰ ਹੋਵੇਗਾ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਆਖਰੀ ਦੋ ਗੇੜਾਂ ਤੋਂ ਪਹਿਲਾਂ ਡਾਕ ਰਾਹੀਂ ਆਏ ਮਤਦਾਨ ਪੱਤਰਾਂ ਦੀ ਗਿਣਤੀ ਪੂਰੀ ਕੀਤੀ ਜਾਣੀ ਲਾਜ਼ਮੀ ਹੈ।

ਮੁੱਖ ਚੋਣ ਕਮਿਸ਼ਨਰ ਨੇ ਇੱਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ 14 ਲੱਖ ਨਵੇਂ ਵੋਟਰਾਂ ਸਮੇਤ 7.4 ਕਰੋੜ ਤੋਂ ਵੱਧ ਵਿਅਕਤੀ ਵੋਟ ਪਾਉਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਬਿਹਾਰ ਚੋਣਾਂ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ। ਕੁਮਾਰ ਨੇ ਕਿਹਾ, ‘ਬਿਹਾਰ ਵਿੱਚ ਕੁੱਲ 7.42 ਕਰੋੜ ਵੋਟਰ ਹਨ, ਜਿਨ੍ਹਾਂ ਵਿੱਚੋਂ 3.92 ਕਰੋੜ ਪੁਰਸ਼ ਅਤੇ 3.5 ਕਰੋੜ ਔਰਤਾਂ ਹਨ। 14 ਲੱਖ ਵਿਅਕਤੀ ਪਹਿਲੀ ਵਾਰ ਵੋਟ ਪਾਉਣ ਵਾਲੇ ਅਤੇ 4 ਲੱਖ ਸੀਨੀਅਰ ਸਿਟੀਜ਼ਨ ਵੋਟਰ ਹਨ।" ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਘੱਟੋ-ਘੱਟ 14,000 ਵੋਟਰਾਂ ਦੀ ਉਮਰ 100 ਸਾਲ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਬਿਹਾਰ ਵਿੱਚ ਕੁੱਲ 90,712 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾ ਰਹੇ ਹਨ। ਚੋਣ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨੂੰ ‘ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਰੋਕਣ ਅਤੇ ਵੋਟਰਾਂ ਜਾਂ ਉਮੀਦਵਾਰਾਂ ਲਈ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦੀ ਕੋਈ ਗੁੰਜਾਇਸ਼ ਨਾ ਰਹਿਣ ਦੇਣ" ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। 

Advertisement

Assembly bypolls: ਪੰਜਾਬ ਸਮੇਤ ਸੱਤ ਰਾਜਾਂ ’ਚ ਜ਼ਿਮਨੀ ਚੋਣ 11 ਨਵੰਬਰ ਨੂੰ

Advertisement

ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਐਲਾਨ ਕੀਤਾ ਕਿ ਪੰਜਾਬ, ਜੰਮੂ ਕਸ਼ਮੀਰ, ਰਾਜਸਥਾਨ, ਉੜੀਸਾ, ਝਾਰਖੰਡ, ਮਿਜ਼ੋਰਮ ਤੇ ਤਿਲੰਗਾਨਾ ’ਚ ਖਾਲੀ ਪਈਆਂ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਲਈ ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।

Advertisement
×