Bihar Elections: ‘ਇੰਡੀਆ’ ਗੱਠਜੋੜ ਨੇ ਤੇਜਸਵੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ
ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਵਿਕਾਸਸ਼ੀਲ ਇਨਸਾਨ ਪਾਰਟੀ (ਵੀਆਈਪੀ) ਦੇ ਮੁਖੀ ਮੁਕੇਸ਼ ਸਾਹਨੀ ਉਪ ਮੁੱਖ ਮੰਤਰੀ ਹੋਣਗੇ
Advertisement
‘ਇੰਡੀਆ’ ਗੱਠਜੋੜ ਨੇ ਵੀਰਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸੀਨੀਅਰ ਕਾਂਗਰਸੀ ਆਗੂ ਅਸ਼ੋਗ ਗਹਿਲੋਤ ਨੇ ‘ਇੰਡੀਆ’ ਗੰਠਜੋੜ ਦੇ ਸਾਰੇ ਸਹਿਯੋਗੀਆਂ ਦੀ ਹਾਜ਼ਰੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ।
Advertisement
ਗਹਿਲੋਤ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਸਹਿਮਤੀ ਨਾਲ ਲਿਆ ਗਿਆ ਹੈ। ਗਹਿਲੋਤ ਨੇ ਕਿਹਾ ਕਿ ਜੇਕਰ ‘ਇੰਡੀਆ’ ਗੱਠਜੋੜ ਬਿਹਾਰ ਵਿਚ ਅਗਲੀ ਸਰਕਾਰ ਬਣਾਉਂਦਾ ਹੈ ਤਾਂ ਵਿਕਾਸਸ਼ੀਲ ਇਨਸਾਨ ਪਾਰਟੀ (ਵੀਆਈਪੀ) ਦੇ ਮੁਖੀ ਮੁਕੇਸ਼ ਸਾਹਨੀ ਉਪ ਮੁੱਖ ਮੰਤਰੀ ਹੋਣਗੇ। ਉਨ੍ਹਾਂ ਕਿਹਾ ਕਿ ਸਾਹਨੀ ਦੇ ਨਾਲ ਪੱਛੜੇ ਵਰਗ ਦੇ ਇੱਕ ਹੋਰ ਨੇਤਾ ਨੂੰ ਵੀ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ।
Advertisement